
ਬੇਲਾ ਕਾਲਜ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਕਾਲਜ ਦੇ ਇੰਟਰਨਲ ਕੰਪਲੇਂਟ ਸੈੱਲ ਵਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਸ ਸੈਮੀਨਾਰ ਵਿੱਚ ਡਾ. ਮੀਨਾਕਸ਼ੀ ਗੁਪਤਾ, ਐਮ. ਡੀ. (ਗਾਇਨੀ) ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਆਪਣੇ ਸਵਾਗਤੀ ਭਾਸ਼ਣ ਵਿੱਚ ਡਾ. ਸ਼ਾਹੀ ਨੇ ਡਾ. ਮੀਨਾਕਸ਼ੀ ਗੁਪਤਾ ਨੂੰ ਸਭ ਦੇ ਰੂ-ਬ-ਰੂ ਕਰਾਇਆ ਅਤੇ ਸਟਾਫ ਤੇ ਵਿਦਆਰਥਣਾਂ ਨੂੰ ਆਪਣੇ ਆਪ ਨੂੰ ਸਸ਼ਕਤ ਕਰਨ ਦੀ ਅਤੇ ਸਮੇਂ ਦੇ ਬਦਲਦੇ ਸੰਦਰਭਾਂ ਵਿੱਚ ਖੁਦ ਨੂੰ ਤਿਆਰ ਰੱਖਣ ਦੀ ਨਸੀਹਤ ਦਿੱਤੀ।ਇਸ ਮੌਕੇ ਸਟਾਫ ਅਤੇ ਵਿਦਿਆਰਥੀਆਂ ਦੇ ਸਨਮੁੱਖ ਹੁੰਦਿਆਂ ਡਾ. ਮੀਨਾਕਸ਼ੀ ਗੁਪਤਾ ਨੇ ਬਹੁਤ ਹੀ ਸਰਲ ਭਾਸ਼ਾ ਰਾਹੀਂ ਔਰਤਾਂ ਨਾਲ ਸਬੰਧਿਤ ਸਿਹਤ, ਮਾਨਸਿਕ, ਬੌਧਿਕ ਅਤੇ ਅਧਿਆਤਮਕ ਪੱਖ ਦੀਆਂ ਮੁਸ਼ਕਿਲਾਂ ਸਬੰਧੀ ਗੱਲਬਾਤ ਕੀਤੀ।ਉਹਨਾਂ ਨੇ ਇਸ ਦੇ ਕਾਰਨਾਂ, ਲੱਛਣਾਂ, ਘਰੇਲੂ ਨੁਸਖਿਆਂ ਅਤੇ ਡਾਕਟਰੀ ਸਹਾਇਤਾ ਉੱਤੇ ਚਾਨਣਾ ਪਾਇਆ।ਉਹਨਾਂ ਕਿਹਾ ਕਿ ਖੁਦ ਨੂੰ ਅਨੁਸ਼ਾਸਿਤ ਕਰਕੇ ਅਸੀਂ ਬਹੁਤ ਸਾਰੀਆਂ ਸਰੀਰਕ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ।ਇਸ ਦੇ ਨਾਲ ਹੀ ਉਹਨਾਂ ਨੇ ਵਿਿਦਆਰਥਣਾਂ ਦੇ ਸਵਾਲਾਂ ਦੇ ਜਵਾਬ ਵੀ ਬਾਖੂਬੀ ਦਿੱਤੇ। ਸੈਮੀਨਾਰ ਦੇ ਅਖੀਰ ਵਿੱਚ ਡਾ. ਮਮਤਾ ਅਰੋੜਾ ਨੇ ਡਾ. ਮੀਨਾਕਸ਼ੀ ਗੁਪਤਾ ਦਾ ਉਹਨਾਂ ਦੇ ਜਾਣਕਾਰੀ ਭਰਪੂਰ ਰੌਚਕ ਤੇ ਸੇਧ ਦੇਣ ਵਾਲੇ ਸੈਸ਼ਨ ਲਈ ਧੰਨਵਾਦ ਵਿਅੱਕਤ ਕੀਤਾ।ਪ੍ਰੋਗਰਾਮ ਦੇ ਅੰਤ ਵਿੱਚ ਮੁੱਖ-ਮਹਿਮਾਨ ਨੂੰ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਸਨਮਾਨ-ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ।ਸਟੇਜ ਸੰਚਾਲਨ ਦੀ ਭੂਮਿਕਾ ਡਾ. ਸੰਦੀਪ ਕੌਰ ਨੇ ਨਿਭਾਈ ਅਤੇ ਉਹਨਾਂ ਵੱਲੋਂ ਵਿਦਿਆਰਥੀਆਂ ਦੇ ਸਿਰਜਣਾਤਮਕ ਰਚਨਾ ਮੁਕਾਬਲੇ ਵੀ ਕਰਵਾਏ ਗਏ।ਇਸ ਮੌਕੇ ਆਈ.ਸੀ.ਸੀ. ਕਨਵੀਨਰ ਸਹਾਇਕ ਪ੍ਰੋਫੈਸਰ ਪਰਮਿੰਦਰ ਕੌਰ, ਸਹਾਇਕ ਪ੍ਰੋਫੈਸਰ ਸੁਨੀਤਾ ਰਾਣੀ, ਸਹਾਇਕ ਪ੍ਰੋਫੈਸਰ ਮਨਪ੍ਰੀਤ ਕੌਰ, ਡਾ. ਅਵਨੀ, ਡਾ. ਦੀਪਿਕਾ, ਡਾ.ਕੁਲਦੀਪ ਕੌਰ, ਗਗਨਦੀਪ ਕੌਰ, ਰੁਪਿੰਦਰ ਕੌਰ, ਸਮੂਹ ਸਟਾਫ ਤੇ ਵਿਦਿਆਰਥਣਾਂ ਮੌਜੂਦ ਸਨ।