Go Back

ਬੇਲਾ ਕਾਲਜ ਦੀ ਵਿਦਿਆਰਥਣ ਨੇ ਸ਼ੂਟਿੰਗ ਚੈਂਪੀਅਨਸ਼ਿਪ ‘ਚ ਜਿੱਤੇ ਚਾਰ ਸੋਨ ਤਮਗੇ

ਸਥਾਨਕ ਕਾਲਜ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਵਿਿਦਿਆਰਥਣ ਅਰਸ਼ਦੀਪ ਕੌਰ ਨੇ 65ਵੀਂ ਰਾਸ਼ਟਰੀ ਸ਼ੂਟਿੰਗ ਚੈਂਪੀਅਨਸ਼ਿਪ ਮੁਕਾਬਲਿਆਂ ਵਿੱਚ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਾਮਣਾ ਖੱਟਿਆ ਹੈ। ਇਹ ਸ਼ੂਟਿੰਗ ਚੈਂਪੀਅਨਸ਼ਿਪ ਵੱਲੋਂ ਮੱਧ ਪ੍ਰਦੇਸ਼ ਸਟੇਟ ਸ਼ੂਟਿੰਗ ਅਕਾਦਮੀ, ਭੋਪਾਲ ਦੇ ਸਹਿਯੋਗ ਨਾਲ 20 ਨਵੰਬਰ ਤੋਂ 12 ਦਸੰਬਰ 2022 ਤੱਕ ਕਰਵਾਈ ਜਾ ਰਹੀ ਹੈ। ਕਾਲਜ ਦੀ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਅਰਸ਼ਦੀਪ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆ ਪਿਸਟਲ ਸ਼ੂਟਿੰਗ ਦੇ ਵੱਖੋ- ਵੱਖਰੇ ਮੁਕਾਬਲਿਆਂ ਵਿੱਚ ਵਿਅਕਤੀਗਤ ਤੌਰ ਤੇ 2 ਸੋਨ ਤਮਗੇ ਅਤੇ ਟੀਮ ਪੱਧਰ ਤੇ 2 ਸੋਨ ਤਗਮੇ ਅਤੇ 1 ਚਾਂਦੀ ਦਾ ਤਮਗਾ ਆਪਣੀ ਝੋਲ਼ੀ ਪਵਾਇਆ। ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਲਜ ਲਈ ਇਹ ਬੇਹੱਦ ਮਾਣ ਵਾਲ਼ੀ ਉਪਲਬਧੀ ਹੈ। ਵਿਿਦਆਰਥਣ ਅਰਸ਼ਦੀਪ ਕੌਰ ਨੇ ਪਹਿਲਾਂ ਵੀ ਕਈ ਜਿੱਤਾਂ ਦਰਜ ਕੀਤੀਆਂ ਹਨ ਅਤੇ ਇਹ ਖਿਡਾਰਨ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰ ਰਹੀ ਹੈ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਕਿਹਾ ਕਿ ਅਰਸ਼ਦੀਪ ਕੌਰ ਆਪਣੇ ਸਾਥੀ ਵਿਿਦਆਰਥੀਆਂ ਲਈ ਅਤੇ ਯੁਵਾ ਪੀੜੀ ਲਈ ਇੱਕ ਪ੍ਰੇਰਨਾ ਸ੍ਰੋਤ ਹੈ ਅਤੇ ਸੰਸਥਾ ਨੂੰ ਖੁਸ਼ੀ ਹੈ। ਇਸ ਵਿਿਦਆਰਥਣ ਦੇ ਅਕਾਦਮਿਕ ਅਤੇ ਖੇਡ ਸਫਰ ਵਿੱਚ ਇਹ ਆਪਣਾ ਬਣਦਾ ਯੋਗਦਾਨ ਪਾਉਣ ਵਿੱਚ ਕਾਮਯਾਬ ਹੋ ਰਹੀ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ.ਜਗਵਿੰਦਰ ਸਿੰਘ ਅਤੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਜਿੱਥੇ ਵਿਦਿਆਰਥਣ ਅਤੇ ਸਮੂਹ ਸਟਾਫ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਉੱਥੇ ਉਹਨਾਂ ਕਾਲਜ ਪ੍ਰਿੰਸੀਪਲ ਡਾ. ਸ਼ਾਹੀ ਦਾ ਸੰਸਥਾ ਦੀ ਝੋਲੀ ਪਏ ਅਜਿਹੇ ਹੀਰੇ ਤਰਾਸ਼ਣ ਦੇ ਕੰਮ ਦੀ ਸ਼ਲਾਘਾ ਵੀ ਕੀਤੀ। ਉਹਨਾਂ ਕਿਹਾ ਕਿ ਅਰਸ਼ਦੀਪ ਕੌਰ ਭਵਿੱਖ ਵਿੱਚ ਜਰੂਰ ਹੀ ਪਿਸਟਲ ਸ਼ੂਟਿੰਗ ਖੇਡਾਂ ਦੇ ਇਤਿਹਾਸ ਵਿੱਚ ਆਪਣੀ ਅਮਿੱਟ ਛਾਪ ਛੱਡੇਗੀ ਅਤੇ ਬੇਲਾ ਕਾਲਜ ਸਦਾ ਹੀ ਇਸ ਵਿਿਦਆਰਥਣ ਤੇ ਫਖਰ ਕਰਦਾ ਰਹੇਗਾ। ਇਸ ਮੌਕੇ ਡਾ. ਮਮਤਾ ਅਰੋੜਾ, ਸਹਾਇਕ ਪ੍ਰੋ. ਸੁਨੀਤਾ ਰਾਣੀ, ਸਹਾਇਕ ਪ੍ਰੋ. ਪ੍ਰਿਤਪਾਲ ਸਿੰਘ, ਸਹਾਇਕ ਪ੍ਰੋ.ਅਮਰਜੀਤ ਸਿੰਘ ਮੌਜੂਦ ਸਨ।