
ਬੇਲਾ ਕਾਲਜ ਵਿਖੇ ਗਾਂਧੀ ਜਯੰਤੀ 'ਤੇ ਨਸ਼ਾ ਵਿਰੋਧੀ ਰੈਲੀ, ਪੋਸਟਰ ਮੇਕਿੰਗ ਤੇ ਪ੍ਰਸ਼ਨੋਤਰੀ ਮੁਕਾਬਲੇ ਆਯੋਜਿਤ
ਬੇਲਾ ਕਾਲਜ ਵਿਖੇ ਗਾਂਧੀ ਜਯੰਤੀ ਦੇ ਮੌਕੇ ਤੇ ਆਈ.ਆਈ.ਸੀ. ਦੇ ਸਹਿਯੋਗ ਨਾਲ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਕਾਮਰਸ ਵਿਭਾਗ ਵੱਲੋਂ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਐਨ.ਸੀ.ਸੀ. ਇੰਚਾਰਜ ਲੈਫਟੀਨੈਂਟ ਪ੍ਰੋਫੈਸਰ ਪ੍ਰਿਤਪਾਲ ਸਿੰਘ, ਐਨ.ਐਸ.ਐਸ. ਦੇ ਇੰਚਾਰਜ ਪੋ੍ਰ. ਸੁਨੀਤਾ ਰਾਣੀ ਅਤੇ ਪ੍ਰੋਫੈਸਰ ਅਮਰਜੀਤ ਸਿੰਘ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਲਈ ਰੈਲੀ ਕੱਢੀ ਅਤੇ ਸਮਾਜ ਵਿੱਚ ਹੋਰਾਂ ਨੂੰ ਵੀ ਇਸ ਨਾਮੁਰਾਦ ਅਲਾਮਤ ਤੋਂ ਜਾਗਰੂਕ ਕਰਨ ਲਈ ਸਹੰੁ ਖਾਧੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ ਸਾਦਗੀ, ਸੱਚਾਈ ਅਤੇ ਅਹਿੰਸਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਦਰਸਾਏ ਮਾਰਗ 'ਤੇ ਤੁਰਨ ਲਈ ਪ੍ਰੇਰਿਤ ਕਰਦੇ ਹੋਏ ‘ਸਵੱਛ ਭਾਰਤ ਅਭਿਆਨ’ ਵਿੱਚ ਸਰਗਰਮ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਸ਼ਾ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਖੋਖਲਾ ਕਰਦਾ ਹੈ, ਇਸ ਲਈ ਹਰ ਵਿਦਿਆਰਥੀ ਦਾ ਫਰਜ਼ ਹੈ ਕਿ ਨਸ਼ਿਆਂ ਤੋਂ ਦੂਰ ਰਹੇ ਅਤੇ ਹੋਰਾਂ ਨੂੰ ਵੀ ਇਸ ਤੋਂ ਬਚਣ ਲਈ ਪ੍ਰੇਰਿਤ ਕਰੇ। ਇਸ ਮੌਕੇ ਡਾ. ਮਮਤਾ ਅਰੋੜਾ, ਡਾ. ਹਰਪ੍ਰੀਤ ਕੌਰ, ਡਾ. ਸੁਰਜੀਤ ਕੌਰ, ਡਾ. ਤੇਜਿੰਦਰ ਕੌਰ, ਡਾ. ਹਰਪ੍ਰੀਤ ਸਿੰਘ ਭਿਓਰਾ, ਪ੍ਰੋਫੈਸਰ ਹਰਲੀਨ ਕੌਰ, ਪ੍ਰੋਫੈਸਰ ਜਸਪ੍ਰੀਤ ਸਿੰਘ ਰਾਏ, ਪ੍ਰੋਫੈਸਰ ਇਸ਼ੂ ਬਾਲਾ, ਪ੍ਰੋਫੈਸਰ ਗਗਨਦੀਪ ਕੌਰ, ਪ੍ਰੋਫੈਸਰ ਅਭਿਸ਼ੇਕ ਸਿੰਘ ਅਤੇ ਪ੍ਰੋਫੈਸਰ ਨਿੱਕੀਤਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਵੱਖ-ਵੱਖ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਗਾਂਧੀ ਜੀ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦਾ ਸੰਕਲਪ ਕੀਤਾ।