
ਅੰਤਰ-ਕਾਲਜ ਹਾਕੀ ਵਿੱਚ ਬੇਲਾ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਖਿਡਾਰੀਆਂ ਨੇ ਫ਼ਿਰ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਅੰਤਰ-ਕਾਲਜ ਹਾਕੀ ਮੁਕਾਬਲੇ ਵਿੱਚ ਦੂਜੇ ਸਥਾਨ ਤੇ ਆਪਣੀ ਮੋਹਰ ਲਗਾਈ। ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਕਾਲਜ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ। ਉਹਨਾਂ ਦੱਸਿਆ ਕਿ 28-29 ਮਾਰਚ, 2025 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਸੈਸ਼ਨ 2024-2025 ਦਾ ਅੰਤਰ-ਕਾਲਜ ਹਾਕੀ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਅਨੇਕਾਂ ਕਾਲਜਾਂ ਦੀਆਂ ਬਿਹਤਰੀਨ ਟੀਮਾਂ ਨੇ ਭਾਗ ਲਿਆ। ਇਸ ਦੇ ਵੱਖੋ-ਵੱਖਰੇ ਪੜਾਵਾਂ ਨੂੰ ਪਾਰ ਕਰਦਿਆਂ ਸੈਮੀਫਾਈਨਲ ਮੁਕਾਬਲੇ ਵਿੱਚ ਮੈਚ ਆਫ਼ ਲੀਗ ਵਿੱਚ ਡੀ.ਏ.ਵੀ. ਕਾਲਜ ਬਠਿੰਡਾ ਦੀ ਟੀਮ ਨੂੰ 7-0 ਦੇ ਵੱਡੇ ਫ਼ਰਕ ਨਾਲ ਹਰਾ ਕੇ ਫਾਈਨਲ ਮੁਕਾਬਲੇ ਵਿੱਚ ਆਪਣੀ ਥਾਂ ਪੱਕੀ ਕੀਤੀ। ਆਖ਼ਿਰੀ ਮੁਕਾਬਲੇ ਵਿੱਚ ਬੇਲਾ ਕਾਲਜ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਮੈੇਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਕਿ ਖੇਡ ਖੇਤਰ ਵਿੱਚ ਬੇਲਾ ਕਾਲਜ ਦੀਆਂ ਪ੍ਰਾਪਤੀਆਂ ਬਹੁਤ ਹੀ ਸ਼ਲਾਘਾਯੋਗ ਹਨ। ਉਹਨਾਂ ਨੇ ਸਾਰੇ ਸਟਾਫ਼ ਅਤੇ ਵਿਿਦਆਰਥੀਆਂ ਨੂੰ ਇਸ ਮੌਕੇ ਵਧਾਈ ਦਿੱਤੀ। ਉਹਨਾਂ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਲੈਫਟੀਨੈਂਟ ਪੋ੍ਰ. ਪ੍ਰਿਤਪਾਲ ਸਿੰਘ ਅਤੇ ਪ੍ਰੋ. ਅਮਰਜੀਤ ਸਿੰਘ ਨੂੰ ਉਹਨਾਂ ਦੀ ਅਗਵਾਈ ਅਧੀਨ ਦਰਜ ਹੋਈ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਜ਼ਿਕਰਯੋਗ ਹੈ ਕਿ ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਸੰਸਥਾ ਪਹਿਲ ਦੇ ਆਧਾਰ ‘ਤੇ ਸਭ ਸਹੂਲਤਾਂ ਪ੍ਰਦਾਨ ਕਰਦੀ ਹੈ ਅਤੇ ਉਹਨਾਂ ਦੇ ਚੰਗੇਰੇ ਭਵਿੱਖ ਦੀ ਰਹਿਮੁਨਾਈ ਲਈ ਵਚਨ ਬੱਧਤਾ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਡਾ. ਮਮਤਾ ਅਰੋੜਾ, ਪੋ੍ਰ. ਸੁਨੀਤਾ ਰਾਣੀ ਤੇ ਸਮੂਹ ਸਟਾਫ ਹਾਜ਼ਰ ਸੀ।