
ਬੇਲਾ ਕਾਲਜ ਦੇ ਬੀ.ਬੀ.ਏ.(ਭਾਗ ਤੀਜਾ) ਦਾ ਨਤੀਜਾ ਰਿਹਾ ਸ਼ਾਨਦਾਰ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ, ਰੋਪੜ ਦਾ ਬੀ.ਬੀ.ਏ. (ਮੈਨੇਜਮੈਂਟ ਵਿਭਾਗ ਭਾਗ ਤੀਜਾ) ਛੇਵਾਂ ਸਮੈਸਟਰ ਦਾ ਨਤੀਜਾ 100% ਰਿਹਾ। ਸਾਰੇ ਵਿਦਿਆਰਥੀਆਂ ਨੇ 87% ਤੋਂ ਜਿਆਦਾ ਨੰਬਰ ਲੈ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਜਿਸ ਵਿੱਚ ਵਿਸ਼ਾਲੀ ਰਾਣੀ ਨੇ 98% ਨੰਬਰ ਲੈ ਕੇ ਪਹਿਲਾ ਸਥਾਨ, ਗੁਰਸਿਮਰਨ ਸਿੰਘ ਨੇ 97% ਅਤੇ ਅਨੂ ਨੇ 96% ਨੰਬਰ ਲੈ ਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਵਿਭਾਗ ਮੁਖੀ ਪੋ੍ਰ. ਗੁਰਲਾਲ ਸਿੰਘ ਅਤੇ ਮੈਨੇਜਮੈਂਟ ਵਿਭਾਗ ਨੇ ਸਾਰੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਨਤੀਜਿਆਂ ਵਿੱਚ ਵਧੀਆ ਕਾਰਗੁਜ਼ਾਰੀ ਲਈ ਮੁਬਾਰਕਬਾਦ ਦਿੱਤੀ। ਡਾ.ਸ਼ਾਹੀ ਨੇ ਵਿਦਿਆਰਥੀਆਂ ਨੂੰ ਅਗਲੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਕਾਲਜ ਦਾ ਸਟਾਫ਼ ਵਿਿਦਆਰਥੀਆਂ ਦੇ ਬੌਧਿਕ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਇਸ ਮੌਕੇ ਬੋਲਦਿਆਂ ਵਿਭਾਗ ਮੁਖੀ ਸਹਾਇਕ ਪੋ੍ਰਫੈਸਰ ਗੁਰਲਾਲ ਸਿੰਘ ਨੇ ਕਿਹਾ ਕਿ ਵਿਭਾਗ ਦਾ ਸਟਾਫ਼ ਸਦਾ ਹੀ ਵਿਦਿਆਰਥੀਆਂ ਦੀ ਸਖ਼ਸੀਅਤ ਨੂੰ ਅਕਾਦਮਿਕ, ਸੱਭਿਅਕ ਅਤੇ ਨੈਤਿਕ ਪੱਧਰ ਤੇ ਨਿਖਾਰਨ ਲਈ ਕਾਰਜਸ਼ੀਲ ਹੈ। ਉਹਨਾਂ ਕਿਹਾ ਬੀ.ਬੀ.ਏ. ਕੋਰਸ ਵਿਦਿਆਰਥੀਆਂ ਨੂੰ ਬੇਮਿਸਾਲ ਕਿੱਤਾਮੁਖੀ ਸੰਭਾਵਨਾਵਾਂ ਦੀ ਪੇਸ਼ਕਸ ਕਰਦਾ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ, ਸਕੱਤਰ ਸ. ਜਗਵਿੰਦਰ ਸਿੰਘ, ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਨਤੀਜਿਆਂ ਵਿੱਚ ਮੱਲਾਂ ਮਾਰਨ ਵਾਲੇ ਵਿਿਦਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਡਾ.ਮਮਤਾ ਅਰੋੜਾ, ਪੋ੍ਰ. ਪ੍ਰੀਤਕਮਲ ਕੌਰ, ਪੋ੍ਰ. ਗਗਨਦੀਪ ਕੌਰ, ਪੋ੍ਰ. ਹਰਪ੍ਰੀਤ ਕੌਰ, ਪੋ੍ਰ. ਗੁਰਿੰਦਰ ਸਿੰਘ ਅਤੇ ਸਮੂਹ ਸਟਾਫ਼ ਮੌਜੂਦ ਸੀ।