Go Back

ਬੇਲੇ ਕਾਲਜ ਦੇ ਹਾਕੀ ਖਿਡਾਰੀਆਂ ਨੇ ਮਾਰੀਆਂ ਮੱਲਾਂ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰਿਅਲ ਕਾਲਜ ਬੇਲਾ ਦੇ 10 ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਹਾਕੀ ਟੀਮ ਵਿੱਚ ਖੇਡਦੇ ਹੋਏ ਹਾਕੀ ਇੰਡੀਆ ਵੱਲੋਂ ਕਰਵਾਏ ਗਏ 45ਟਹ ਜੀ.ਐਸ. ਬੈਂਸ ਲਿਬਰਲਸ ਆਲ ਇੰਡੀਆ ਹਾਕੀ ਟੂਰਨਾਮੈਂਟ, ਨਾਭਾ (ਪੰਜਾਬ) ਵਿਖੇ ਮਿਤੀ 19-12-2022 ਤੋ 25-12-2022 ਤੱਕ ਵੱਖ-ਵੱਖ ਮੈਚਾਂ ਵਿੱਚ ਜਿੱਤ ਪ੍ਰਾਪਤ ਕਰਕੇ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਜੇਤੂ ਬਣੇ, ਜਿਸ ਵਿੱਚ ਉਹਨਾਂ 1 ਲੱਖ ਦੀ ਇਨਾਮੀ ਰਾਸ਼ੀ ਅਤੇ ਟੂਰਨਾਮੈਂਟ ਦੇ ਕੱਪ ਤੇ ਕਬਜਾ ਕੀਤਾ।ਇਸ ਮੌਕੇ ਕਾਲਜ ਪਿੰ੍ਰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਖੁਸ਼ੀ ਸਾਂਝੇ ਕਰਦੇ ਹੋਏ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 18 ਮੈਂਬਰੀ ਟੀਮ ਵਿੱਚੋਂ 10 ਖਿਡਾਰੀ ਬੇਲੇ ਕਾਲਜ ਦੇ ਸਨ । ਇਸੇ ਤਰਾਂ ਨੌਰਥ ਜ਼ੋਨ ਇੰਟਰਵਰਸਿਟੀ ਮੁਕਾਬਲੇ, ਜਿਸ ਵਿੱਚ ਪੰਜਾਬ ਦੀਆਂ 30 ਟੀਮਾਂ ਨੇ ਭਾਗ ਲਿਆ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਹਾਕੀ ਟੀਮ ਵਿੱਚ ਖੇਡਦੇ ਹੋਏ ਤੀਸਰੀ ਪੁਜ਼ੀਸ਼ਨ ਹਾਸਲ ਕੀਤੀ। ਇਹ ਟੀਮ ਆਲ ਇੰਡੀਆ ਇੰਟਰ-ਯੂਨੀਵਰਸਿਟੀ ਲਈ ਕੁਆਲੀਫਾਈ ਕਰ ਚੁੱਕੀ ਹੈ ਜਿਸ ਵਿੱਚ ਕਾਲਜ ਦੇ 12 ਖਿਡਾਰੀ ਪੰਜਾਬੀ ਯੂਨੀਵਰਸਿਟੀ ਦੀ ਟੀਮ ਵਿੱਚ ਖੇਡਣਗੇ।ਇਥੇ ਇਹ ਵਰਨਣਯੋਗ ਹੈ ਕਿ ਬੇਲਾ ਕਾਲਜ ਦੀ ਹਾਕੀ ਟੀਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਕਾਲਜ ਹਾਕੀ ਮੁਕਾਬਲਿਆਂ ਵਿੱਚ ਸੈਸ਼ਨ 2021-22 ਤੇ 2022-23 ਦੀ ਲਗਾਤਾਰ ਚੈਂਪੀਅਨ ਰਹਿ ਚੁੱਕੀ ਹੈ ।ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਗੀਆ, ਸਕੱਤਰ ਸ. ਜਗਵਿੰਦਰ ਸਿੰਘ ਅਤੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਹਾਕੀ ਖਿਡਾਰੀਆਂ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਲੈਫਟੀਨੈਂਟ ਸਹਾਇਕ ਪ੍ਰੋ. ਪ੍ਰਿਤਪਾਲ ਸਿੰਘ ਅਤੇ ਸਹਾਇਕ ਪ੍ਰੋ. ਅਮਰਜੀਤ ਸਿੰਘ ਨੂੰ ਮੁਬਾਰਕਾਂ ਦਿੱਤੀਆਂ।ਇਸ ਮੌਕੇ ਡਾ. ਮਮਤਾ ਅਰੋੜਾ, ਸਹਾਇਕ ਪੋ੍ਰਫੈਸਰ ਸੁਨੀਤਾ ਰਾਣੀ ਅਤੇ ਸਮੂਹ ਸਟਾਫ ਹਾਜ਼ਰ ਸੀ।