
ਬੇਲਾ ਕਾਲਜ ਵੱਲੋਂ ਸ਼ਹੀਦੇ-ਆਜ਼ਮ ਭਗਤ ਸੰਿਘ ਦੇ ਜਨਮ ਦਵਿਸ ਮੌਕੇ ਹਰਆਿਲੀ ਨਮਨ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵੱਲੋਂ ਆਈ. ਆਈ. ਸੀ. ਦੇ ਸਹਿਯੋਗ ਨਾਲ ਸ਼ਹੀਦੇ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਹਰਿਆਲੀ ਨਮਨ ਦੇ ਤੌਰ ‘ਤੇ ਕਾਲਜ ਦੇ ਵਿਹੜੇ ਵਿੱਚ ਬੂਟੇ ਲਗਾ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।ਪ੍ਰੋਫੈਸਰ ਗਗਨਦੀਪ ਕੌਰ ਮੁਖੀ ਅੰਗਰੇਜ਼ੀ ਵਿਭਾਗ ਅਤੇ ਪ੍ਰੋਫੈਸਰ ਹਰਲੀਨ ਕੌਰ, ਪੋ੍ਰਫੈਸਰ ਨਿੱਕੀਤਾ ਨੇ ਵੱਖ-ਵੱਖ ਵਿਭਾਗਾਂ ਦੇ ਵਿਿਦਆਰਥੀਆਂ ਨੂੰ ਉਤਸਾਹਿਤ ਕਰਕੇ ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲੇ ਵੀ ਕਰਵਾਏ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਵਿਿਦਆਰਥੀਆਂ ਨਾਲ ਮਿਲ ਕੇ ਬੂਟੇ ਲਗਾਏ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾ ਸਿਰਫ਼ ਸਾਡੇ ਮਹਾਨ ਸ਼ਹੀਦਾਂ ਨੂੰ ਯਾਦ ਕਰਨ ਦਾ ਮਾਧਿਅਮ ਹਨ, ਸਗੋਂ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਅਤੇ ਵਾਤਾਵਰਣ ਪ੍ਰੇਮ ਵੱਲ ਪ੍ਰੇਰਿਤ ਵੀ ਕਰਦੀਆਂ ਹਨ। ਉਨ੍ਹਾਂ ਨੇ ਇਸ ਰੁੱਖ ਲਗਾਉ ਮੁਹਿੰਮ ਨੂੰ “ਹਰਿਆਲੀ ਸ਼ਰਧਾਂਜਲੀ”ਕਿਹਾ, ਜੋ ਵਿਕਾਸ, ਆਜ਼ਾਦੀ ਅਤੇ ਵਾਤਾਵਰਣਕ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਇਸ ਮੌਕੇ ਪ੍ਰੋਫੈਸਰ ਰਾਕੇਸ਼ ਜੋਸ਼ੀ, ਡਾ. ਗੁਰਲਾਲ ਸਿੰਘ, ਡਾ. ਹਰਪ੍ਰੀਤ ਕੌਰ, ਡਾ. ਤੇਜਿੰਦਰ ਕੌਰ ਅਧਿਆਪਕਾਂ ਨੇ ਸ਼ਿਰਕਤ ਕੀਤੀ।