Go Back

ਬੇਲਾ ਕਾਲਜ ਨੇ 58ਵੀਂ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ 58ਵੀਂ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਸੰਬੰਧੀ ਵਿਸਤ੍ਰਿਤ ਰੂਪ ਵਿੱਚ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ 29 ਸਤੰਬਰ 2023 ਤੋਂ 01 ਅਕਤੂਬਰ 2023 ਤੱਕ ਡਾ. ਕਰਨੀ ਸਿੰਘ ਸ਼ੂਟਿੰਗ ਰੇਂਜ, ਨਵੀਂ ਦਿੱਲੀ ਵਿਖੇ ਕਰਵਾਈ ਗਈ।ਇਸ ਵਿੱਚ ਕਾਲਜ ਦੀ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਭਾਗ ਲਿਆ।ਇੱਥੇ ਵਰਨਣਯੋਗ ਹੈ ਕਿ ਅਰਸ਼ਦੀਪ ਕੌਰ ਏਅਰ ਪਿਸਟਲ ਦੀ ਉੱਭਰਦੀ ਖਿਡਾਰਨ ਹੈ,ਜਿਸਨੇ ਹੁਣ ਤੱਕ ਅਨੇਕਾਂ ਤਗਮੇ ਆਪਣੇ ਨਾਮ ਕੀਤੇ ਹਨ।ਉਸ ਨੇ ਇਸ ਖੇਡ ਮੁਕਾਬਲੇ ਵਿੱਚ 10 ਮੀਟਰ ਪਿਸਟਲ (ਸੀਨੀਅਰ ਕੈਟਾਗਰੀ) ਵਿੱਚ ਸੋਨ ਤਗਮਾ ਜਿੱਤਿਆ।ਇਸ ਦੇ ਨਾਲ ਹੀ 10 ਅਤੇ 25 ਮੀਟਰ ਪਿਸਟਲ (ਜੂਨੀਅਰ ਕੈਟਾਗਰੀ) ਵਿੱਚ ਇਸ ਨੇ ਕ੍ਰਮਵਾਰ ਚਾਂਦੀ ਅਤੇ ਤਾਂਬੇ ਦਾ ਤਗਮਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਇਸ ਦੇ ਨਾਲ ਹੀ ਟੀਮ ਕੈਟਾਗਰੀ ਵਿੱਚ ਆਪਣੇ ਨਾਲ ਖਿਡਾਰਨ ਅਰਸ਼ਦੀਪ ਬੰਗਾ ਨਾਲ ਮਿਲ ਕੇ ਪ੍ਰਦਰਸ਼ਨ ਕਰਦਿਆਂ ਟੀਮ ਪੱਧਰ ਤੇ ਤਾਂਬੇ ਦਾ ਮੈਡਲ ਹਾਸਿਲ ਕੀਤਾ। ਡਾ. ਸਤਵੰਤ ਕੌਰ ਸ਼ਾਹੀ ਨੇ ਇਸ ਮੌਕੇ ਅਰਸ਼ਦੀਪ ਕੌਰ ਨੂੰ ਵਧਾਈ ਦਿੱਤੀ ਅਤੇ ਉਸਦਾ ਵਿਸ਼ੇਸ ਸਨਮਾਨ ਕੀਤਾ।ਇਸ ਦੇ ਨਾਲ ਹੀ ਉਹਨਾਂ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਲੈਫ਼ਟੀਨੈਂਟ ਸਹਾਇਕ ਪੋ੍ਰਫੈਸਰ ਪ੍ਰਿਤਪਾਲ ਸਿੰਘ ਅਤੇ ਸਹਾਇਕ ਪੋ੍ਫੈਸਰ ਅਮਰਜੀਤ ਸਿੰਘ ਨੂੰ ਵੀ ਮੁਬਾਰਕਬਾਦ ਦਿੱਤੀ।ਇਸ ਸੰਬੰਧੀ ਕਾਲਜ ਵਿਦਿਆਰਥੀਆਂ ਅਤੇ ਵਿਭਾਗ ਦੇ ਨਾਮ ਆਪਣੇ ਸੰਦੇਸ਼ ਵਿੱਚ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਕਿਹਾ ਕਿ ਅਰਸ਼ਦੀਪ ਕੌਰ ਜਿਹੇ ਵਿਦਿਆਰਥੀ ਰਾਸ਼ਟਰ ਪੱਧਰ ਤੇ ਨਾਮਣਾ ਖੱਟ ਰਹੇ ਹਨ ਅਤੇ ਕਾਲਜ ਦੀ ਨੁਮਾਇੰਦਗੀ ਕਰ ਰਹੇ ਹਨ,ਇਹ ਆਪਣੇ ਆਪ ਵਿੱਚ ਸਾਡੀ ਮਿਹਨਤ ਅਤੇ ਲਗਨ ਦੀ ਗਵਾਹੀ ਹੈ।ਇਸਦੇ ਨਾਲ ਹੀ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਅਤੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਹਨਾਂ ਨੂੰ ਜ਼ਰੂਰਤ ਅਨੁਸਾਰ ਲੋੜੀਂਦੇ ਮੌਕੇ ਅਤੇ ਸਾਧਨ ਪ੍ਰਦਾਨ ਕਰਵਾਉਣ ਲਈ ਸਦਾ ਹੀ ਸੰਸਥਾ ਵਚਨਬੱਧ ਹੈ।ਇਸ ਮੌਕੇ ਡਾ. ਮਮਤਾ ਅਰੋੜਾ, ਸਹਾਇਕ ਪੋ੍ਰਫੈਸਰ ਸੁਨੀਤਾ ਰਾਣੀ ਅਤੇ ਸਮੂਹ ਸਟਾਫ਼ ਮੌਜੂਦ ਸੀ।