
ਬੇਲਾ ਕਾਲਜ ਦੀ ਖਿਡਾਰਨ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਵਿੱਚ ਜਿੱਤੇ ਤਗਮੇ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਬੀ.ਏ ਭਾਗ ਪਹਿਲਾ ਦੀ ਵਿਿਦਆਰਥਣ ਤੇ ਰੋਇੰਗ ਦੀ ਖਿਡਾਰਨ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਆਲ ਇੰਡੀਆ ਇੰਟਰਵਰਸਿਟੀ ਮੁਕਾਬਲਿਆਂ ਵਿੱਚ ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤ ਕੇ ਕਾਲਜ ਦਾ ਮਾਣ ਵਧਾਇਆ ਹੈ।ਇਸ ਮੌਕੇ ਤੇ ਕਾਲਜ ਪ੍ਰਿੰਸੀਪਲ ਡਾ.ਸਤਵੰਤ ਕੌਰ ਸ਼ਾਹੀ ਨੇ ਖੁਸ਼ੀ ਸਾਂਝੇ ਕਰਦੇ ਹੋਏ ਦੱਸਿਆ ਕਿ ਅਮਨਦੀਪ ਕੌਰ ਨੇ ਪਹਿਲਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ- ਕਾਲਜ ਮੁਕਾਬਲਿਆਂ ਵਿੱਚ ਸੋਨ ਤਗਮੇ ਪ੍ਰਾਪਤ ਕੀਤੇ ਅਤੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਵਿੱਚ ਸਿਲਕੈਟ ਹੋਈ।ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਲ ਇੰਡੀਆ ਇੰਟਰਵਰਸਿਟੀ ਰੋਇੰਗ ਵੂਮੈਨ ਸਿੰਗਲ ਸੱਕਲ ਵਿੱਚ ਦੋ ਕਿਲੋਮੀਟਰ ਵਿੱਚ ਸਿਲਵਰ ਮੈਡਲ ਅਤੇ 500 ਮੀਟਰ ਵਿੱਚ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ।ਵਿਿਦਆਰਥਣ ਦੇ ਕਾਲਜ ਪਹੰੁਚਣ ਤੇ ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ, ਸੱਕਤਰ ਸ.ਜਗਵਿੰਦਰ ਸਿੰਘ, ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਅਤੇ ਪ੍ਰਿੰਸੀਪਲ ਨੇ ਅਮਨਦੀਪ ਕੌਰ ਨੂੰ ਸਨਮਾਨਿਤ ਕੀਤਾ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋ.ਲੈਫਟੀਨੈਂਟ ਪ੍ਰਿਤਪਾਲ ਸਿੰਘ ਅਤੇ ਸਹਾਇਕ ਪ੍ਰੋ.ਅਮਰਜੀਤ ਸਿੰਘ ਨੂੰ ਮੁਬਾਰਕਾਂ ਦਿੱਤੀਆਂ। ਇਸ ਮੌਕੇ ਤੇ ਡਾ.ਮਮਤਾ ਅਰੋੜਾ, ਸਹਾਇਕ ਪ੍ਰੋ.ਸੁਨੀਤਾ ਰਾਣੀ ਅਤੇ ਸਟਾਫ ਹਾਜਰ ਸੀ।