Go Back

ਬੇਲਾ ਕਾਲਜ ਦਾ 2022-23 ਸ਼ੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ 2022-23 ਸ਼ੈਸ਼ਨ ਦਾ ਪ੍ਰਾਸਪੈਕਟਸ ਮਾਣਯੋਗ ਵਾਈਸ-ਚਾਂਸਲਰ ਪ੍ਰੋਫੈਸਰ ਅਰਵਿੰਦ ਜੀ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਰਿਲੀਜ਼ ਕੀਤਾ ਗਿਆ। ਇਸ ਦੀ ਜਾਣਕਾਰੀ ਦਿੰਦਿਆ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਲਜ ਦੇ 47ਵੇਂ ਪ੍ਰਾਸਪੈਕਟਸ ਦੀ ਘੁੰਡ ਚੁਕਾਈ ਦੀ ਰਸਮ ਇੱਕ ਮਹਾਨ ਦਾਰਸ਼ਨਿਕ ਅਤੇ ਵਿਿਗਆਨਕ ਸੋਚਧਾਰੀ ਦੁਆਰਾ ਕਰਨ ਤੇ ਮਾਣ ਮਹਿਸੂਸ ਕਰ ਰਹੇ ਹਾਂ। ਮਾਣਯੋਗ ਵਾਈਸ-ਚਾਂਸਲਰ ਸਾਹਿਬ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਮਾਨਤਾ ਪ੍ਰਾਪਤ ਕਾਲਜਾਂ ਨੂੰ ਹਰ ਪੱਖੋਂ ਉੱਤਮਤਾ ਵੱਲ ਲੈ ਕੇ ਜਾਣਾ ਚਾਹੁੰਦੇ ਹਨ। ਉਹਨਾਂ ਕਿਹਾ ਮੈਂ ਪੇਂਡੂ, ਪਛੜੇ, ਗਰੀਬ ਅਤੇ ਲੜਕੀਆਂ ਦੀ ਸਿੱਖਿਆ ਤੇ ਧਿਆਨ ਕੇਂਦਰਿਤ ਕਰਦੇ ਹੋਏ ਪੰਜਾਬ ਦੇ ਵਾਤਾਵਰਨ ਨੂੰ ਬਹਾਲ ਕਰਨ ਤੇ ਕੰਮ ਕਰ ਰਿਹਾ ਹਾਂ। ਉਹਨਾਂ ਉੱਚ ਹੁਨਰਮੰਦ ਅਤੇ ਪ੍ਰਤੀਬੱਧ ਗ੍ਰੈਜੂਏਟ ਪੈਦਾ ਕਰਨ ਤੇ ਜੋਰ ਦਿੱਤਾ ਤਾਂ ਕਿ ਇੱਕ ਵਧੀਆ ਸਮਾਜ ਸਿਰਜਿਆ ਜਾ ਸਕੇ। ਉਹਨਾਂ ਕਿਹਾ ਕਿ ਬੇਲਾ ਕਾਲਜ ਆ ਕੇ ਉਹਨਾਂ ਨੇ ਬਹੁਤ ਖੁਸ਼ੀ ਮਹਿਸੂਸ ਕੀਤੀ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਲਜ ਦੇ ਪ੍ਰਾਸਪੈਕਟਸ ਵਿੱਚ ਵੱਖ-ਵੱਖ ਕੋਰਸਾਂ ਦੀ ਵਿਸਥਾਰਪੂਰਵਕ ਜਾਣਕਾਰੀ ਤੋਂ ਇਲਾਵਾ ਕਾਲਜ ਵਿੱਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਵੇਰਵਾ ਸ਼ਾਮਿਲ ਹੈੈ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ, ਸਕੱਤਰ ਸ. ਜਗਵਿੰਦਰ ਸਿੰਘ ਪੰਮੀ, ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਪ੍ਰਿੰਸੀਪਲ ਅਤੇ ਸਟਾਫ਼ ਨੂੰ ਇਸ ਉਪਰਾਲੇ ਲਈ ਵਧਾਈ ਦਿੱਤੀ। ਆਈ.ਕਿਉ.ਏ.ਸੀ. ਦੇ ਕੁਆਰਡੀਨੇਟਰ ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਇਸ ਸਾਲ ਦਾ ਪ੍ਰਾਸਪੈਕਟਸ ਅਸੀਂ ਕਦਰਾਂ-ਕੀਮਤਾਂ ਨੂੰ ਸਮਰਪਿਤ ਕੀਤਾ ਹੈ। ਇਸ ਮੌਕੇ ਕਾਲਜ ਕਮੇਟੀ ਮੈਂਬਰ ਸ. ਪ੍ਰੀਤ ਮਹਿੰਦਰ ਸਿੰਘ, ਸ. ਗੁਰਮੇਲ ਸਿੰਘ, ਸ. ਗੁਰਿੰਦਰ ਸਿੰਘ , ਸ. ਲਖਵਿੰਦਰ ਸਿੰਘ, ਡਾ. ਸੈਲੇਸ਼ ਸ਼ਰਮਾ, ਸ. ਸੁਰਮੱੁਖ ਸਿੰਘ ਅਤੇ ਡਾ. ਬਲਜੀਤ ਸਿੰਘ ਅਤੇ ਸਮੂਹ ਸਟਾਫ਼ ਹਾਜਰ ਸੀ।