
ਬੇਲਾ ਕਾਲਜ ਦੀ ਵਿਦਿਆਰਥਣ ਦਾ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ‘ਚ ਸ਼ਾਨਦਾਰ ਪ੍ਰਦਰਸ਼ਨ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਤੀਜੇ ਸਾਲ ਦੀ ਵਿਿਦਆਰਥਣ ਅਰਸ਼ਦੀਪ ਕੌਰ ਨੇ ਚੌਥੀ- ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ 2023, ਜੋ ਕਿ ਗੁਹਾਟੀ ਤੇ ਆਸਾਮ ਵਿੱਚ ਹੋਈਆਂ, ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਸੰਬੰਧੀ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਕਿ 25 ਮੀਟਰ ਏਅਰ ਪਿਸਟਲ ਮੁਕਾਬਲਿਆਂ ਵਿੱਚ ਅਰਸ਼ਦੀਪ ਕੌਰ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਟੀਮ ਦੀ ਪ੍ਰਤੀਨਿਧਤਾ ਕਰਦਿਆਂ ਸੋਨ ਤਗਮਾ ਜਿੱਤ ਕੇ ਸਾਰੇ ਪੰਜਾਬ ਅਤੇ ਸੰਸਥਾ ਦਾ ਨਾਮ ਰਾਸ਼ਟਰੀ ਪੱਧਰ ਤੇ ਰੁਸ਼ਨਾਇਆ ਹੈ। ਇਸ ਦੇ ਨਾਲ ਹੀ 10 ਮੀਟਰ ਏਅਰ ਪਿਸਟਲ ਮੁਕਾਬਲਿਆਂ ਵਿੱਚ ਮਿਕਸਡ ਟੀਮ ਪੱਧਰ ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਸ ਵਿੱਚ ਵੀ ਸੋਨ ਤਗਮਾ ਜਿੱਤਿਆ।ਡਾ. ਸ਼ਾਹੀ ਨੇ ਕਿਹਾ ਕਿ ਵਿਦਿਆਰਥਣ ਅਰਸ਼ਦੀਪ ਕੌਰ ਨੇ ਹਮੇਸ਼ਾ ਹੀ ਏਅਰ ਪਿਸਟਲ ਦੇ ਮੁਕਾਬਲਿਆਂ ਵਿੱਚ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤੀਨਿਧਤਾ ਕਰਦਿਆਂ ਅਨੇਕਾਂ ਹੀ ਸੋਨ ਤਗਮਿਆਂ ਤੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ।ਅਰਸ਼ਦੀਪ ਕੌਰ ਦਾ ਕਾਲਜ ਵਿਹੜੇ ਪੁੱਜਣ ਤੇ ਭਰਵਾਂ ਸਵਾਗਤ ਕੀਤਾ ਗਿਆ।ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਇਸ ਪ੍ਰਾਪਤੀ ਦੀ ਵਿਦਿਆਰਥਣ ਨੂੰ ਮੁਬਾਰਕਬਾਦ ਦਿੱਤੀ ਅਤੇ ਨਾਲ ਹੀ ਸਮੁੱਚੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਲੈਫ਼ਟੀਨੈਂਟ ਪ੍ਰਿਤਪਾਲ ਸਿੰਘ ਅਤੇ ਸਹਾਇਕ ਪੋ੍ਰ.ਅਮਰਜੀਤ ਸਿੰਘ ਨੂੰ ਬੇਲਾ ਕਾਲਜ ਵਿੱਚ ਵੱਖੋ-ਵੱਖਰੀਆਂ ਖੇਡਾਂ ਵਿੱਚ ਨਵੀਆਂ ਪਿਰਤਾਂ ਪਾਉਣ ਤੇ ਵਧਾਈ ਦਿੱਤੀ।ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਤੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਜਿੱਥੇ ਇਹਨਾਂ ਦੋ ਅਤਿ ਮਹੱਤਵਪੂਰਨ ਸੋਨ ਤਮਗਿਆਂ ਦੀ ਵਧਾਈ ਦਿੱਤੀ ਅਤੇ ਨਾਲ ਹੀ ਪੂਰਨ ਭਰੋਸਾ ਦਿੱਤਾ ਕਿ ਬੇਲਾ ਕਾਲਜ ਸਦਾ ਹੀ ਸਾਰੇ ਖਿਡਾਰੀਆਂ ਲਈ ਹਰ ਸੰਭਵ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ਡਾ. ਮਮਤਾ ਅਰੋੜਾ, ਸਹਾਇਕ ਪੋ੍ਰ. ਸੁਨੀਤਾ ਰਾਣੀ ਅਤੇ ਸਮੁੱਚਾ ਸਟਾਫ਼ ਹਾਜ਼ਰ ਸੀ।