
ਬੇਲਾ ਕਾਲਜ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਜਿੱਤੇ ਸਿਲਵਰ ਤੇ ਕਾਂਸੀ ਦੇ ਮੈਡਲ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਹੋਣਹਾਰ ਵਿਿਦਆਰਥਣ ਅਰਸ਼ਦੀਪ ਕੌਰ ਨੇ ਇਸ ਵਾਰ ਫੇਰ ਸ਼ੂਟਿੰਗ ਵਿੱਚ ਆਪਣੀ ਖੇਡ ਦੇ ਬੇਹਤਰੀਨ ਪ੍ਰਦਰਸ਼ਨ ਦਾ ਲੋਹਾ ਮਨਵਾਇਆ ਹੈ। ਇਸ ਦੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਅਰਸ਼ਦੀਪ ਕੌਰ ਨੇ 20ਵੀਂ ਕੇ.ਐਸ.ਐਸ. ਮੈਮੋਰੀਅਲ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਏਅਰ ਪਿਸਟਲ ਵਿਅਕਤੀਗਤ ਮੁਕਾਬਲਿਆਂ ਦੀ ਸੀਨੀਅਰ ਕੈਟਾਗਰੀ ਵਿੱਚ ਸਿਲਵਰ ਮੈਡਲ ਤੇ ਯੂਥ ਕੈਟਾਗਰੀ ਵਿੱਚ ਕਾਂਸੀ ਦਾ ਤਮਗਾ ਹਾਸਲ ਕੀਤਾ। ਸੀਨੀਅਰ ਕੈਟਾਗਰੀ ਮੁਕਾਬਲੇ ਵਿੱਚ ਅਰਸ਼ਦੀਪ ਕੌਰ ਨੇ ਓਲੰਪੀਅਨ ਚੈਂਪੀਅਨ ਮਨੂ ਠਾਕਰ ਨਾਲ ਫਾਈਨਲ ਵਿੱਚ ਮੈਚ ਖੇਡਿਆ ਤੇ 14-16 ਸਕੋਰ ਨਾਲ ਸਿਲਵਰ ਮੈਡਲ ਪ੍ਰਾਪਤ ਕੀਤਾ। ਇਸ ਮਾਣਮੱਤੀ ਪ੍ਰਾਪਤੀ ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ, ਸਕੱਤਰ ਸ. ਜਗਵਿੰਦਰ ਸਿੰਘ ਪੰਮੀ, ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਅਤੇ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਅਰਸ਼ਦੀਪ ਕੌਰ ਨੂੰ, ਉਸਦੇ ਕੋਚ ਤੇ ਮਾਪਿਆਂ ਨੂੰ ਹਾਰਦਿਕ ਮੁਬਾਰਕਬਾਦ ਦਿੰਦਿਆਂ ਹੋਰ ਬੁਲੰਦੀਆਂ ਤੱਕ ਪਹੁੰਚਣ ਦੀ ਕਾਮਨਾ ਕੀਤੀ। ਉਹਨਾਂ ਕਿਹਾ ਕਿ ਅਰਸ਼ਦੀਪ ਕੌਰ ਨੇ ਨਾ ਸਿਰਫ ਬੇਲਾ ਕਾਲਜ ਦਾ ਸਗੋਂ ਪੂਰੇ ਪੰਜਾਬ ਦਾ ਮਾਣ ਨਾਲ ਸਿਰ ਉੱਚਾ ਕੀਤਾ ਹੈ। ਉਹਨਾਂ ਕਾਲਜ ਖੇਡ ਵਿਭਾਗ ਦੇ ਮੁਖੀ ਲੈਫਟੀਨਂੈਟ ਸਹਾਇਕ ਪ੍ਰੋਫੈਸਰ ਪ੍ਰਿਤਪਾਲ ਸਿੰਘ, ਸਹਾਇਕ ਪ੍ਰੋਫੈਸਰ ਅਮਰਜੀਤ ਸਿੰਘ ਨੂੰ ਬਹੁਤ-ਬਹੁਤ ਵਧਾਈ ਦਿੱਤੀ। ਇਸ ਮੌਕੇ ਡਾ. ਬਲਜੀਤ ਸਿੰਘ, ਡਾ. ਮਮਤਾ ਅਰੋੜਾ, ਸਹਾਇਕ ਪ੍ਰੋਫੈਸਰ ਸੁਨੀਤਾ ਰਾਣੀ ਅਤੇ ਸਮੂਹ ਸਟਾਫ਼ ਹਾਜਰ ਸੀ।