Go Back

ਬੇਲਾ ਕਾਲਜ ਦੀ ਵਿਦਿਆਰਥਣ ਨੇ ਆਲ ਇੰਡੀਆ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਹਾਸਲ ਕੀਤੀ ਤੀਜੀ ਪੁਜੀਸ਼ਨ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਬੀ.ਏ. ਪਹਿਲੇ ਸਾਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਆਲ ਇੰਡੀਆ ਸ਼ੂਟਿੰਗ ਚੈਂਪੀਅਨਸ਼ਿਪ 2021-22 ਵਿੱਚ ਤੀਜੀ ਪੁਜੀਸ਼ਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਖੁਸ਼ੀ ਸਾਂਝੀ ਕਰਦੇ ਹੋਏ ਕਿਹਾ ਕਿ ਅਰਸ਼ਦੀਪ ਕੌਰ ਸਪੁੱਤਰੀ ਸ. ਜਸਵਿੰਦਰ ਸਿੰਘ ਰੋਪੜ ਜਿਲ੍ਹੇ ਦੇ ਪਿੰਡ ਗੁਰਦਾਸਪੁਰਾ ਦੀ ਹੋਣਹਾਰ ਬੇਟੀ ਹੈ ਜਿਸ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਸ਼ੂਟਿੰਗ 25 ਮੀਟਰ ਸਪੋਰਟਸ ਪਿਸਟਲ ਵੂਮੈਨ ਚੈਂਪੀਅਨਸ਼ਿਪ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਿੱਸਾ ਲਿਆ। ਇਸ ਚੈਂਪੀਅਨਸ਼ਿਪ ਵਿੱਚ ਭਾਰਤ ਦੀਆਂ 70 ਦੇ ਕਰੀਬ ਯੂਨੀਵਰਸਿਟੀਆਂ ਨੇ ਹਿੱਸਾ ਲਿਆ। ਅਰਸ਼ਦੀਪ ਕੌਰ ਨੇ ਤੀਜੀ ਪੁਜੀਸ਼ਨ ਹਾਸਲ ਕਰਕੇ ਕਾਲਜ ਦਾ ਨਾਂ ਨੈਸ਼ਨਲ ਲੈਵਲ ਤੇ ਚਮਕਾਇਆ ਹੈ। ਉਹਨਾਂ ਦੱਸਿਆ ਕਿ ਅਰਸ਼ਦੀਪ ਕੌਰ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ 25 ਮੀਟਰ ਸਪੋਰਟਸ ਪਿਸਟਲ ਵੂਮੈਨ ਵਿੱਚ ਟੀਮ ਐਂਟਰੀ ਵਿੱਚ ਵੀ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ। ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ, ਸੈਕਟਰੀ ਸ. ਜਗਵਿੰਦਰ ਸਿੰਘ, ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਅਰਸ਼ਦੀਪ ਕੌਰ ਨੂੰ ਕਾਲਜ ਲਈ ਨਾਮਣਾ ਖੱਟਣ ਤੇ ਹਾਦਦਿਕ ਵਧਾਈ ਦਿੱਤੀ ਤੇ ਭਵਿੱਖ ਵਿੱਚ ਬੁਲੰਦੀਆਂ ਤੇ ਪਹੁੰਚਣ ਦਾ ਆਸ਼ੀਰਵਾਦ ਦਿੱਤਾ। ਇਸ ਮੌਕੇ ਡਾ. ਬਲਜੀਤ ਸਿੰਘ, ਡਾ. ਮਮਤਾ ਅਰੋੜਾ, ਸਹਾਇਕ ਪ੍ਰੋ. ਪ੍ਰਿਤਪਾਲ ਸਿੰਘ ਡੀ.ਪੀ.ਈ., ਸਹਾਇਕ ਪ੍ਰੋ. ਅਮਰਜੀਤ ਸਿੰਘ ਤੇ ਸਮੂਹ ਸਟਾਫ ਹਾਜਰ ਸੀ।