Go Back

ਬੇਲਾ ਕਾਲਜ ਦੀ ਵਿਿਦਆਰਥਣ ਨੇ ਅੰਤਰ ਕਾਲਜ ਸ਼ੂਟਿੰਗ ਮੁਕਾਬਲਿਆਂ ਵਿੱਚ ਜਿੱਤਿਆ ਗੋਲਡ-ਮੈਡਲ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਬੀ.ਏ. ਭਾਗ ਪਹਿਲਾ ਦੀ ਵਿਿਦਆਰਥਣ ਅਰਸ਼ਦੀਪ ਕੌਰ ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ 10 ਮੀਟਰ ਪਿਸਟਲ ਸ਼ੂਟਿੰਗ ਮੁਕਾਬਲਿਆਂ ਵਿੱਚ ਗੋਲਡ ਮੈਡਲ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਖੁਸ਼ੀ ਸਾਂਝੀ ਕਰਦੇ ਹੋਏ ਕਿਹਾ ਕਿ ਇਹ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਵੱਲੋਂ ਮਾਰਕਮੈਨ ਸ਼ੂਟਿੰਗ ਅਕੈਡਮੀ, ਪਟਿਆਲਾ ਵਿਖੇ 17,18 ਦਸੰਬਰ 2021 ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਅਰਸ਼ਦੀਪ ਕੌਰ ਨੇ 600 ਵਿੱਚੋਂ 564 ਸਕੋਰ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ। ਉਹਨਾਂ ਕਿਹਾ ਕਿ ਸਾਡੀ ਇਹ ਵਿਿਦਆਰਥਣ ਪਹਿਲਾਂ ਵੀ ਨੈਸ਼ਨਲ ਮੁਕਾਬਲਿਆਂ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਕਰਕੇ ਮਿਕਸ ਟੀਮ ਵਿੱਚ ਗੋਲਡ ਮੈਡਲ ਹਾਸਲ ਕਰ ਚੁੱਕੀ ਹੈ। ਸਾਨੂੰ ਆਪਣੀ ਵਿਿਦਆਰਥਣ ਤੇ ਬਹੁਤ ਮਾਣ ਹੈ ਤੇ ਭਵਿੱਖ ਵਿੱਚ ਬਹੁਤ ਉਮੀਦਾਂ ਵੀ ਹਨ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ, ਸਕੱਤਰ ਸ. ਜਗਵਿੰਦਰ ਸਿੰਘ, ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਵਧਾਈ ਦਿੰਦਿਆਂ ਅਰਸ਼ਦੀਪ ਕੌਰ ਨੂੰ ਹੋਰ ਬੁਲੰਦੀਆਂ ਛੂਹਣ ਲਈ ਆਸ਼ੀਰਵਾਦ ਦਿੱਤਾ।

ਇਸ ਮੌਕੇ ਡਾ. ਬਲਜੀਤ ਸਿੰਘ, ਡਾ. ਮਮਤਾ ਅਰੋੜਾ, ਸਹਾਇਕ ਪ੍ਰੋ.ਸੁਨੀਤਾ ਰਾਣੀ, ਸਹਾਇਕ ਪ੍ਰੋ. ਪ੍ਰਿਤਪਾਲ ਸਿੰਘ, ਸਹਾਇਕ ਪ੍ਰੋ. ਅਮਰਜੀਤ ਸਿੰਘ ਤੇ ਸਮੂਹ ਸਟਾਫ ਹਾਜਰ ਸੀ।