
ਬੇਲਾ ਕਾਲਜ ਦੀ ਵਿਿਦਆਰਥਣ ਅਰਸ਼ਦੀਪ ਕੌਰ ਨੇ ਜਿੱਤਿਆ ਨੈਸ਼ਨਲ ਵਿੱਚ ਸੋਨ ਤਗਮਾ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਬੀ.ਏ. ਭਾਗ ਪਹਿਲਾ ਸਾਲ ਦੀ ਵਿਿਦਆਰਥਣ ਅਰਸ਼ਦੀਪ ਕੌਰ ਨੇ 10 ਮੀਟਰ ਏਅਰ ਪਿਸਟਲ ਮਿਕਸ ਟੀਮ ਵਿੱਚ ਪੰਜਾਬ ਵੱਲੋਂ ਖੇਡਦਿਆਂ 64ਵੀਂ ਨੈਸ਼ਨਲ ਸ਼ੂਟਿੰਗ ਚਂੈਪੀਅਨਸ਼ਿਪ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ 64ਵੀਂ ਨੈਸ਼ਨਲ ਸੂਟਿੰਗ ਚੈਂਪੀਅਨਸ਼ਿਪ ਡਾ. ਕਰਨੀ ਸਿੰਘ ਸੂਟਿੰਗ ਰੇਂਜ਼ (ਦਿੱਲੀ) ਵਿਖੇ ਹੋਈ ਜਿਸ ਵਿੱਚ ਪੰਜਾਬ ਦੀ ਟੀਮ ਵੱਲੋਂ ਖੇਡਦਿਆਂ ਕਾਲਜ ਦੀ ਵਿਿਦਆਰਥਣ ਅਰਸ਼ਦੀਪ ਕੌਰ ਅਤੇ ਉਹਨਾਂ ਦੇ ਨਾਲ ਅਰਜੁਨ ਸਿੰਘ ਚੀਮਾ ਨੇ ਉੱਤਰ ਪ੍ਰਦੇਸ਼ ਦੀ ਟੀਮ ਨੂੰ ਹਰਾ ਕੇ ਗੋਲਡ ਮੈਡਲ ਪ੍ਰਾਪਤ ਕਰਕੇ ਪੰਜਾਬ ਅਤੇ ਬੇਲਾ ਕਾਲਜ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਲਿਖ ਦਿੱਤਾ ਹੈ। ਉਹਨਾਂ ਮਾਣ ਮਹਿਸੂਸ ਕਰਦੇ ਹੋਏ ਕਿਹਾ ਕਿ ਸਾਨੂੰ ਭਵਿੱਖ ਵਿੱਚ ਵੀ ਅਰਸ਼ਦੀਪ ਤੋਂ ਬਹੁਤ ਉਮੀਦਾਂ ਹਨ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ, ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ, ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਨੇ ਜੇਤੂ ਖਿਡਾਰੀ ਅਰਸ਼ਦੀਪ ਕੌਰ ਨੂੰ ਮੁਬਾਰਕਾਂ ਦਿੱਤੀਆਂ ਅਤੇ ਅੱਗੇ ਹੋਰ ਪ੍ਰਾਪਤੀਆਂ ਕਰਨ ਲਈ ਆਸ਼ੀਰਵਾਦ ਦਿੱਤਾ। ਕਾਲਜ ਦਾ ਖੇਡਾਂ ਵਿੱਚ ਬੇਹਤਰੀਨ ਪ੍ਰਦਰਸ਼ਨ ਲਈ ਸਰੀਰਕ ਸਿੱਖਿਆ ਵਿਭਾਗ ਦੇ ਡਾਇਰੈਕਟਰ ਲੈਫਟੀਨਂੈਟ ਸਹਾਇਕ ਪ੍ਰੋਫੈਸਰ ਪ੍ਰਿਤਪਾਲ ਸਿੰਘ ਅਤੇ ਸਹਾਇਕ ਪ੍ਰੋਫੈਸਰ ਅਮਰਜੀਤ ਸਿੰਘ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਬਲਜੀਤ ਸਿੰਘ, ਡਾ. ਮਮਤਾ ਅਰੋੜਾ, ਸਹਾਇਕ ਪ੍ਰੋ. ਸੁਨੀਤਾ ਰਾਣੀ ਅਤੇ ਸਮੂਹ ਸਟਾਫ ਮੌਜੂਦ ਸੀ।