
ਬੇਲਾ ਕਾਲਜ ਦੀਆਂ ਵਿਦਿਆਰਥਣਾਂ ਨੇ ਸੀ.ਏ. ਅਤੇ ਨੈੱਟ ਪ੍ਰੀਖਿਆ ਕੀਤੀ ਪਾਸ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਪੋਸਟ ਗੈ੍ਰਜੂਏਟ ਕਾਮਰਸ ਵਿਭਾਗ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਮਰਸ ਵਿਭਾਗ ਦੀ ਵਿਦਿਆਰਥਣ ਕੋਮਲ ਅਰੋੜਾ ਨੇ ਚਾਰਟਡ ਅਕਾਊਂਟੈਂਟ ਦਾ ਪੇਪਰ ਪਾਸ ਕਰ ਲਿਆ ਹੈ ਅਤੇ ਇਸ ਦੇ ਨਾਲ ਹੀ ਐੱਮ.ਕਾਮ. ਭਾਗ ਦੂਜਾ ਦੀ ਵਿਦਿਆਰਥਣ ਬਨਪ੍ਰੀਤ ਕੌਰ ਨੇ ਯੂ.ਜੀ.ਸੀ. ਵੱਲੋਂ ਲਿਆ ਜਾਂਦਾ ਨੈੱਟ (ਨੈਸ਼ਨਲ ਏਲੇਜੀਬਿਲਟੀ ਟੈਸਟ) ਪੇਪਰ ਪਾਸ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਇਹਨਾਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਕਾਲਜ ਪ੍ਰਬੰਧਕ ਕਮੇਟੀ ਖਾਸ ਤੌਰ ਤੇ ਕਾਲਜ ਪਹੁੰਚੀ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਦੀ ਮੁੱਢਲੀ ਜ਼ਿੰਮੇਵਾਰੀ ਚੰਗੀ ਅਕਾਦਮਿਕ ਵਿੱਦਿਆ ਦੇਣਾ ਹੈ ਅਤੇ ਉਹਨਾਂ ਨੂੰ ਆਪਣੀਆਂ ਵਿਦਿਆਰਥਣਾਂ ਤੇ ਮਾਣ ਹੈ।ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਨੇ ਕਾਲਜ ਦੇ ਨਤੀਜਿਆਂ ਬਾਰੇ ਚਾਨਣਾ ਪਾਉਂਦਿਆਂ ਇਹਨਾਂ ਵਿਦਿਆਰਥੀਆਂ ਦੇ ਜਜ਼ਬੇ ਨੂੰ ਸਰਾਹਿਆ। ਪ੍ਰਬੰਧਕ ਕਮੇਟੀ ਦੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਕਿ ਬੇਲਾ ਕਾਲਜ ਹਰ ਖੇਤਰ ਵਿੱਚ ਵਿਦਿਆਰਥੀਆਂ ਦੀ ਮੱਦਦ ਲਈ ਤਤਪਰ ਹੈ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਵਿਦਿਆਰਥੀ ਇਸ ਦੀ ਗਰਿਮਾ ਨੂੰ ਵਧਾ ਰਹੇ ਹਨ। ਵਿਦਿਆਰਥਣ ਕੋਮਲ ਅਤੇ ਬਨਪ੍ਰੀਤ ਕੌਰ ਨੇ ਇਸ ਮੌਕੇ ਆਪਣੇ ਅਧਿਆਪਕਾਂ ਅਤੇ ਵਿਸ਼ੇਸ਼ ਤੌਰ ਤੇ ਵਿਭਾਗ ਮੁਖੀ ਪੋ੍ਰ. ਇਸ਼ੂ ਬਾਲਾ ਦਾ ਸੁਚੱਜੀ ਅਗਵਾਈ ਲਈ ਧੰਨਵਾਦ ਵਿਅਕਤ ਕੀਤਾ।ਉਨ੍ਹਾਂ ਕਿਹਾ ਕਿ ਸੰਸਥਾ ਅਤੇ ਵਿਭਾਗ ਨੇ ਉਨ੍ਹਾਂ ਨੂੰ ਹਰ ਸੰਭਵ ਮੱਦਦ ਅਤੇ ਸੇਧ ਦਿੱਤੀ ਹੈ। ਇਸ ਮੌਕੇ ਡਾ. ਮਮਤਾ ਅਰੋੜਾ, ਡਾ. ਨਰਿਪਇੰਦਰ ਕੌਰ, ਪੋ੍ਰ. ਨਵਨੀਤ ਕੌਰ, ਪੋ੍ਰ. ਇੰਦਰਪਾਲ ਕੌਰ ਅਤੇ ਸਮੂਹ ਵਿਭਾਗਾਂ ਦੇ ਮੁਖੀ ਸਾਹਿਬਾਨ ਹਾਜ਼ਰ ਸਨ।1