Go Back

ਅੰਤਰ ਕਾਲਜ ਗੱਤਕਾ ਮੁਕਾਬਲਿਆਂ ਵਿੱਚ ਬੇਲਾ ਕਾਲਜ ਨੇ ਜਿੱਤੇ ਤਗਮੇ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਟੀਮ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਗਏ ਅੰਤਰ ਕਾਲਜ ਗੱਤਕਾ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਗੁਰੂ ਕਾਸੀ ਕਂੈਪਸ ਤਲਵੰਡੀ ਸਾਬੋ ਵਿਖੇ ਭਾਗ ਲਿਆ ਅਤੇ ਦੋ ਕਾਂਸੀ ਦੇ ਤਗਮੇ ਪ੍ਰਾਪਤ ਕੀਤੇ । ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ.ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਲਜ ਦੇ ਗੱਤਕਾ ਖਿਡਾਰੀਆਂ ਨੇ ਗੱਤਕਾ ਅੰਤਰ ਕਾਲਜ ਵਿੱਚ ਕਰਵਾਏ ਦੋਨੋ ਈਵੇਂਟ, ਸਿੰਗਲ ਸੋਟੀ ਅਤੇ ਫਰੀ ਸੋਟੀ ਵਿੱਚ ਭਾਗ ਲਿਆ,ਜਿਸ ਵਿੱਚ ਫਰੀ ਸੋਟੀ ਵਿੱਚ ਕਾਲਜ ਦੇ ਬੀ.ਏ ਦੇ ਖਿਡਾਰੀ ਪਰਦੀਪ ਸਿੰਘ ਨੇ ਕਾਂਸੀ ਦਾ ਤਗਮਾ ਅਤੇ ਸਿੰਗਲ ਸੋਟੀ ਵਿੱਚ ਰਵਿੰਦਰ ਸਿੰਘ ਗਿੱਲ ਨੇ ਵੀ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ । ਖਿਡਾਰੀਆਂ ਦੇ ਕਾਲਜ ਪਹੰੁਚਣ ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਸੰਗਤ ਸਿੰਘ ਲੌਂਗੀਆ,ਮੈਨੇਜਰ ਸ.ਸੁਖਵਿੰਦਰ ਸਿੰਘ ਵਿਸਕੀ, ਸਕੱਤਰ ਸ.ਜਗਵਿੰਦਰ ਸਿੰਘ ਨੇ ਖਿਡਾਰੀਆਂ ਨੁੰੂ ਸਨਮਾਨਿਤ ਕੀਤਾ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਅਸਿਸਟੈਂਟ ਪੋ੍ਰ.ਲੈਫਟੀਨੇਂਟ ਪ੍ਰਿਤਪਾਲ ਸਿੰਘ ਤੇ ਸਹਾਇਕ ਪ੍ਰੋ.ਅਮਰਜੀਤ ਸਿੰਘ ਨੂੰ ਮੁਬਾਰਕਾਂ ਦਿੱਤੀਆਂ।ਇਸ ਮੌਕੇ ਤੇ ਡਾ.ਮਮਤਾ ਅਰੋੜਾ, ਪ੍ਰੋ.ਸੁਨੀਤਾ ਰਾਣੀ ਤੇ ਸਮੂਹ ਸਟਾਫ ਮੌਜੂਦ ਸਨ।