Go Back

ਬੇਲਾ ਕਾਲਜ ਨੇ ਆਲ ਇੰਡੀਆ ਕਿੱਕ ਬਾਕਸਿੰਗ ਮੁਕਾਬਲਿਆਂ ‘ਚ ਜਿੱਤਿਆ ਤਗਮਾ



ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਇੱਕ ਵਾਰ ਫ਼ੇਰ ਇਸ ਖਿੱਤੇ ਦਾ ਨਾਮ ਖੇਡਾਂ ਦੇ ਖੇਤਰ ਵਿੱਚ ਰਾਸ਼ਟਰੀ ਪੱਧਰ ਤੇ ਉੱਚਾ ਕੀਤਾ ਹੈ।ਕਾਲਜ ਦੇ ਵਿਿਦਆਰਥੀ ਅਰੁਨ ਵਰਮਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਲ ਇੰਡੀਆ ਇੰਟਰ-ਵਰਸਿਟੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ (2023-2024) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਗਮਾ ਹਾਸਿਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਸਵਾਮੀ ਵਿਵੇਕਾਨੰਦ ਸੁਭਾਰਤੀ ਯੂਨੀਵਰਸਿਟੀ, ਮੇਰਠ ਵੱਲੋਂ ਵਰਲਡ ਐਸ਼ੋਸੀਏਸ਼ਨ ਆਫ਼ ਕਿੱਕ ਬਾਕਸਿੰਗ ਓਰਗੇਨਾਈਜੇਸ਼ਨ ਦੇ ਭਾਰਤੀ ਕਿੱਕ ਬਾਕਸਿੰਗ ਫ਼ੈਡਰੇਸ਼ਨ ਦੇ ਸਹਿਯੋਗ ਸਦਕਾ 05 ਤੋਂ 09 ਮਾਰਚ 2024 ਨੂੰ ਕਰਵਾਈ ਗਈ।ਇਸ ਵਿੱਚੋਂ ਸਮੁੱਚੇ ਭਾਰਤ ਵਿੱਚੋਂ ਸਾਰੀਆਂ ਯੂਨੀਵਰਸਿਟੀਆਂ ਨੇ ਵੱਖੋ-ਵੱਖਰੇ ਮੁਕਾਬਲਿਆਂ ਵਿੱਚ ਆਪਣੀ ਦਾਅਵੇਦਾਰੀ ਪੇਸ਼ ਕੀਤੀ। ਇਹਨਾਂ ਵਿੱਚ ਵਿਅਕਤੀਗਤ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਤਗਮਾ ਜਿੱਤਿਆ।ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਖਿਡਾਰੀ ਅਰੁਨ ਵਰਮਾ ਅਤੇ ਸਰੀਰਿਕ ਸਿੱਖਿਆ ਵਿਭਾਗ ਦੇ ਮੁੱਖੀ ਲੈਫ਼ਟੀਨੈਂਟ ਸ. ਪ੍ਰਿਤਪਾਲ ਸਿੰਘ ਅਤੇ ਪ੍ਰੋ. ਅਮਰਜੀਤ ਸਿੰਘ ਨੂੰ ਆਲ ਇੰਡੀਆ ਇੰਟਰ-ਵਰਸਿਟੀ ਮੁਕਾਬਲਿਆਂ ਤੱਕ ਵਿਿਦਆਰਥੀ ਨੂੰ ਸੁੱਚਜੀ ਅਗਵਾਈ ਲਈ ਵਧਾਈ ਦਿੱਤੀ।ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਅਤੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਕਿ ਐਸ਼ੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀ ਦੇ ਮੁਕਾਬਲਿਆਂ ਵਿੱਚ ਭਾਗੀਦਾਰੀ ਕਰਨਾ ਅਤੇ ਜੇਤੂ ਰਹਿਣਾ ਜਿੱਥੇ ਵਿਿਦਆਰਥੀਆਂ ਦੀ ਕਾਬਲੀਅਤ ਦਰਸਾਉਂਦਾ ਹੈ ਉੱਥੇ ਹੀ ਬੇਲਾ ਕਾਲਜ ਦੀ ਸਹੀ ਤਾਲੀਮ ਅਤੇ ਅਗਵਾਈ ਬਾਰੇ ਵੀ ਦੱਸਦਾ ਹੈ। ਉਹਨਾਂ ਕਿਹਾ ਕਿ ਬੇਲਾ ਕਾਲਜ ਆਪਣੀ ਇਸ ਪ੍ਰਾਪਤੀ ਅਤੇ ਖਿਡਾਰੀ ਤੇ ਮਾਣ ਮਹਿਸੂਸ ਕਰਦਾ ਹੈ। ਇਸ ਮੌਕੇ ਡਾ. ਮਮਤਾ ਅਰੋੜਾ, ਸਹਾਇਕ ਪੋ੍ਰ. ਸੁਨੀਤਾ ਰਾਣੀ ਅਤੇ ਸਮੂਹ ਸਟਾਫ਼ ਮੌਜੂਦ ਸੀ।