
ਬੇਲਾ ਕਾਲਜ ਵਿਖੇ 51ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਸ਼ੁਰੂ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਸੰਸਥਾ ਦੇ 51ਵੇਂ ਸਥਾਪਨਾ ਦਿਵਸ ਨੂੰ ਮੁੱਖ ਰੱਖਦਿਆਂ ਸਮਾਗਮ ਦੀ ਸ਼ੁਰੂਆਤ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਸੰਸਥਾ ਨੇ ਪੂਰਾ ਸਾਲ ਗੋਲਡਨ ਜੁਬਲੀ ਵਰ੍ਹੇ ਦੇ ਜਸ਼ਨ ਮਨਾਏ ਜਾਣਗੇ ਜਿਸ ਅਧੀਨ ਵੱਖੋ-ਵੱਖਰੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਹਰ ਸਾਲ ਦੀ ਤਰ੍ਹਾਂ ਸੰਸਥਾ ਵਿੱਚ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਸ ਵਿੱਚ ਕਾਲਜ ਦੀ ਪ੍ਰਬੰਧਕ ਕਮੇਟੀ ਸਟਾਫ਼ ਅਤੇ ਵਿਿਦਆਰਥੀ ਸੰਗਤੀ ਰੂਪ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਸਥਾ ਵਿੱਚ ਲੈ ਕੇ ਆਏ। ਇਸ ਮੌਕੇ ਮਹਾਰਾਣੀ ਸਤਿੰਦਰ ਕੌਰ ਸੀਨੀਅਰ ਸੈਕੰਡਰੀ ਸਕੂਲ, ਕਾਲਜ ਆਫ਼ ਫਾਰਮੇਸੀ ਅਤੇ ਕਿਡਜ਼ੀ ਸਕੂਲ ਬੇਲਾ ਤੋਂ ਵੀ ਸਾਰਾ ਸਟਾਫ਼ ਅਤੇ ਵਿਿਦਆਰਥੀ ਹਾਜ਼ਰ ਸਨ।ਪਾਠ ਦੀ ਸੰਪੂਰਨਤਾ ਮਿਤੀ 06 ਫਰਵਰੀ ਨੂੰ ਹੋਵੇਗੀ, ਜਿਸ ਵਿੱਚ ਸਮੂਹ ਪ੍ਰਬੰਧਕ ਕਮੇਟੀ, ਸੇਵਾ ਮੁਕਤ ਪ੍ਰਿੰਸੀਪਲ ਅਤੇ ਅਧਿਆਪਕ ਸਾਹਿਬਾਨ, ਪੁਰਾਣੇ ਵਿਿਦਆਰਥੀ ਅਤੇ ਇਲਾਕੇ ਦੇ ਸਾਰੇ ਪਿੰਡਾਂ ਦੇ ਸਰਪੰਚ ਸਾਹਿਬਾਨ ਹਾਜ਼ਰ ਹੋਣਗੇ। ਇਸ ਮੌਕੇ ਸੰਸਥਾ ਦੇ ਇਤਿਹਾਸ, ਇਸ ਦੇ ਇਲਾਕੇ ਦੀ ਤਰੱਕੀ ਵਿੱਚ ਪਾਏ ਯੋਗਦਾਨ ਅਤੇ ਸਮਾਜ ਸੇਵੀਆਂ ਦੀ ਘਾਲਣਾ ਨੂੰ ਯਾਦ ਕੀਤਾ ਜਾਵੇਗਾ। ਡਾ. ਸ਼ਾਹੀ ਨੇ ਸਭ ਇਲਾਕਾ ਨਿਵਾਸੀਆਂ ਨੂੰ ਹੁੰਮ-ਹੁੰਮਾ ਕੇ ਆਪਣੀ ਸੰਸਥਾ ਦੀ ਇਸ ਇਤਿਹਾਸਿਕ ਘੜੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ।