Go Back

ਬੇਲਾ ਕਾਲਜ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਇੱਕ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ‘ਸਿੱਖਿਆ ਲਈ ਤਕਨੀਕ ਦੀ ਵਰਤੋਂ’ ਵਿਸ਼ੇ ਤੇ ਵਿਸ਼ੇਸ਼ ਵਿਚਾਰ ਗੋਸ਼ਟੀ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਅਧਿਆਪਕਾਂ ਨੂੰ ਸਮੇਂ-ਸਮੇਂ ਤੇ ਸਹੀ ਸੇਧ ਪ੍ਰਦਾਨ ਕਰਵਾਉਣਾ ਸੰਸਥਾ ਦਾ ਫਰਜ਼ ਹੈ ਅਤੇ ਇਹ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਇਸੇ ਹੀ ਕੜੀ ਦਾ ਹਿੱਸਾ ਹੈ। ਇਸ ਮੌਕੇ ਯੂ.ਐਸ.ਏ. ਤੋਂ ਡਾ. ਨਤਾਲਿਆ ਵੇਗਾਸ ਅਤੇ ਰਾਊਂਡ ਗਲਾਸ ਫਾਊਂਡੇਸ਼ਨ ਮੋਹਾਲ਼ੀ ਵੱਲੋਂ ਮੈਡਮ ਸੁਚਿੰਤ ਕੌਰ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਡਾ. ਨਤਾਲਿਆ ਵੇਗਾਸ ਨੇ ਕਾਲਜ ਅਧਿਆਪਕਾਂ ਦੇ ਰੂ-ਬ-ਰੂ ਹੁੰਦਿਆਂ ਉਹਨਾਂ ਨੂੰ ਤਕਨੀਕ ਦੀ ਸਿੱਖਿਆ ਦੇ ਖੇਤਰ ਵਿੱਚ ਸੁਚੱਜੀ ਵਰਤੋਂ ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਕੋਵਿਡ-19 ਦੇ ਦੌਰਾਨ ਆਨ-ਲਾਈਨ ਪੜ੍ਹਾਈ ਤੋਂ ਮੁੜ ਹੁਣ ਆਫ ਲਾਈਨ ਪੜ੍ਹਾਈ ਲਈ ਤਕਨੀਕ ਦੀ ਵਰਤੋਂ ਕਰਨ ਤੋਂ ਸਿੱਖਿਆ ਖੇਤਰ ਮੁਨਕਰ ਨਹੀਂ ਹੋ ਸਕਦਾ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ ਤਕਨੀਕ ਦੀ ਵਰਤੋਂ ਨੂੰ ਸਿੱਖਿਆ ਲਈ ਨਵੇਂ ਰਾਹ ਉਲੀਕੇ ਹਨ ਅਤੇ ਹਰੇਕ ਅਧਿਆਪਕ ਨੂੰ ਵਿਦਿਆਰਥੀਆਂ ਦੀਆਂ ਲੋੜਾਂ ਪਛਾਣਦਿਆਂ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਇਹ ਵੀ ਕਿਹਾ ਕਿ ਹਰੇਕ ਅਧਿਆਪਕ ਨੂੰ ਸਮੇਂ ਦੇ ਨਾਲ਼ ਆ ਰਹੇ ਬਦਲਾਅ ਲਈ ਖੁਦ ਨੂੰ ਤਿਆਰ ਰੱਖਣਾ ਪਵੇਗਾ, ਵਿਦਿਆਰਥੀਆਂ ਦੀਆਂ ਅਜੋਕੀਆਂ ਮੁਸ਼ਕਿਲਾਂ ਅਤੇ ਦਰਪੇਸ਼ ਚੁਣੌਤੀਆਂ ਤੇ ਧਿਆਨ ਦੇ ਕੇ ਉਹਨਾਂ ਨੂੰ ਸਹੀ ਸੇਧ ਦੇਣੀ ਹੀ ਪਵੇਗੀ। ਉਹਨਾਂ ਆਪਣੇ ਨਿੱਜੀ ਤਜਰਬੇ ਸਾਂਝੇ ਕਰਦਿਆਂ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਵਿਚਾਰ ਚਰਚਾ ਸੈਸ਼ਨ ਵਿੱਚ ਮੁੱਖ ਬੁਲਾਰੇ ਨੇ ਅਧਿਆਪਕਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ਼ੋਸ਼ਲ ਮੀਡੀਆ ਦੀ ਸਹੀ ਵਰਤੋਂ ਅਤੇ ਵੱਖੋ ਵੱਖਰੇ ਆਨ-ਲਾਈਨ ਵਿੱਦਿਅਕ ਪਲੇਟਫਾਰਮਾਂ ਦਾ ਵੇਰਵਾ ਦਿੰਦਿਆਂ ਅਧਿਆਪਕ ਵਰਗ ਨੂੰ ਇਸ ਦੀ ਵਰਤੋਂ ਲਈ ਉਤਸ਼ਾਹਿਤ ਕੀਤਾ। ਇੰਟਰੈਕਟਿਵ ਸੈਸ਼ਨ ਦੌਰਾਨ ਉਹਨਾਂ ਨੇ ਅਧਿਆਪਕਾਂ ਨਾਲ਼ ਕੁਝ ਪ੍ਰੈਕਟੀਕਲ ਗਤੀਵਿਧੀਆਂ ਕਰਕੇ ਵਿਦਿਆਰਥੀਆਂ ਦੀ ਦਿਮਾਗੀ ਇਕਾਗਰਤਾ ਨੂੰ ਵਧਾਉਣ ਸਬੰਧੀ ਚਾਨਣਾ ਪਾਇਆ। ਅਖੀਰ ਵਿੱਚ ਉਹਨਾਂ ਕਿਹਾ ਕਿ ਇੱਕ ਚੰਗੇ ਅਧਿਆਪਕ ਦਾ ਹਿਰਦਾ ਵਿਦਿਆਰਥੀਆਂ ਲਈ ਵਿਸ਼ਾਲ ਰਹਿਣਾ ਚਾਹੀਦਾ ਹੈ ਅਤੇ ਇਸਦੇ ਨਾਲ਼ ਹੀ ਅਧਿਆਪਕਾਂ ਨੂੰ ਨਿੱਜੀ ਪੱਧਰ ਤੇ ਆਪਣੇ ਬੌਧਿਕ ਵਿਕਾਸ ਤੇ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਹ ਆਪਣਾ ਸਹੀ ਯੋਗਦਾਨ ਪਾ ਸਕਣ। ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਡਾ.ਮਮਤਾ ਅਰੋੜਾ ਨੇ ਨਿਭਾਈ। ਇਸ ਮੌਕੇ ਸਮੂਹ ਸਟਾਫ ਮੌਜੂਦ ਸੀ।