
ਬੇਲਾ ਕਾਲਜ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਰੌਸ਼ਨੀਆ ਦਾ ਪ੍ਰਤੀਕ ਤਿਉਹਾਰ ਦੀਵਾਲੀ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਸਮੂਹ ਸਟਾਫ਼ ਅਤੇ ਵਿਿਦਆਰਥੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਮੁਬਾਰਕਬਾਦ ਦਿੱਤੀ। ਕਾਲਜ ਵਿਿਦਆਰਥੀਆਂ ਵੱਲੋਂ ਆਪਣੀ ਖੁਸ਼ੀ ਅਤੇ ਉਤਸ਼ਾਹ ਦਾ ਪ੍ਰਗਟਾਵਾ ਕਰਦਿਆਂ ਰੰਗੋਲੀ ਬਣਾਉਣ, ਦੀਵਾ ਸਜਾਉਣ, ਕਾਰਡ ਬਣਾਉਣ ਆਦਿ ਦੇ ਮੁਕਾਬਲਿਆਂ ਵਿੱਚ ਭਾਗ ਲਿਆ ਗਿਆ।ਇਸ ਮੌਕੇ ਜੇਤੂ ਪ੍ਰਤੀਭਾਗੀਆਂ ਨੂੰ ਸਰਟੀਫ਼ਿਕੇਟ ਵੀ ਦਿੱਤੇ ਗਏ।ਵਿਿਦਆਥੀਆਂ ਨੇ ਹਰੀ ਦੀਵਾਲੀ ਮਨਾਉਣ ਦਾ ਅਹਿਦ ਵੀ ਲਿਆ ਅਤੇ ਆਪਣੇ ਚੌਗਿਰਦੇ ਨੂੰ ਸਾਫ਼ ਸੁਥਰਾ ਬਣਾਉਣ ਰੱਖਣ ਦਾ ਪ੍ਰਣ ਵੀ ਕੀਤਾ।ਹਿਊਮੈਨਟੀਜ਼ ਵਿਭਾਗ ਅਤੇ ਕਾਮਰਸ ਵਿਭਾਗ ਦੇ ਵਿਿਦਆਰਥੀਆਂ ਵੱਲੋਂ ਭਾਸ਼ਣ ਮੁਕਾਬਲੇ ਵਿੱਚ ਵੀ ਹਿੱਸਾ ਲਿਆ ਗਿਆ ਅਤੇ ਸਮੂਹ ਵਿਿਦਆਰਥੀਆਂ ਨੇ ਆਪੋ-ਆਪਣੇ ਵਿਭਾਗਾਂ ਦੀ ਸਜਾਵਟ ਵੀ ਕੀਤੀ। ਇਸ ਮੌਕੇ ਡਾ. ਮਮਤਾ ਅਰੋੜਾ, ਪੋ੍ਰ. ਇਸ਼ੂ ਬਾਲਾ, ਪੋ੍ਰ. ਗਗਨਦੀਪ ਕੌਰ, ਡਾ. ਨਰਿਪਇੰਦਰ ਕੌਰ, ਡਾ. ਸੰਦੀਪ ਕੌਰ, ਪੋ੍ਰ. ਹਰਲੀਨ ਕੌਰ, ਡਾ. ਕੁਲਦੀਪ ਕੌਰ, ਪ੍ਰੋ. ਇੰਦਰਪਾਲ ਕੌਰ ਅਤੇ ਪ੍ਰੋ. ਨਵਨੀਤ ਕੌਰ ਹਾਜ਼ਰ ਸਨ।