
ਬੇਲਾ ਕਾਲਜ ਵਿਖੇ ਮਨਾਇਆ ਸੁਤੰਤਰਤਾ ਦਿਵਸ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ, ਰੋਪੜ ਵਿਖੇ ਭਾਰਤ ਦੀ ਆਜ਼ਾਦੀ ਦਾ 77ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ।“ਪਹਿਲਾਂ ਰਾਸ਼ਟਰ,ਸਦਾ ਪਹਿਲਾਂ”ਦੇ ਰਾਸ਼ਟਰੀ ਥੀਮ ਨੂੰ ਸਮਰਪਿਤ ਇਸ ਆਜ਼ਾਦੀ ਦਿਵਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਸ. ਸੰਗਤ ਸਿੰਘ ਲੌਂਗੀਆ, ਮੌਜੂਦਾ ਪ੍ਰਧਾਨ ਕਾਲਜ ਪ੍ਰਬੰਧਕ ਕਮੇਟੀ, ਸਾਰੇ ਹਾਜ਼ਰ ਕਮੇਟੀ ਮੈਂਬਰਾਂ ਅਤੇ ਸਟਾਫ਼ ਨੂੰ ਜੀ ਆਇਆਂ ਆਖਿਆ।ਉਹਨਾਂ ਕਿਹਾ ਕਿ ਪੂਰਾ ਭਾਰਤ ਪਹਿਲਾਂ ਹੀ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਮਨਾ ਚੁੱਕਾ ਹੈ ਅਤੇ ਅੱਜ ਵੀ ਇਹ ਆਪਣੇ ਸ਼ਹੀਦਾਂ ਦੇ ਬਲੀਦਾਨ, ਅਮੀਰ ਵਿਰਸੇ ਅਤੇ ਇਸ ਦੇ ਗੌਰਵਮਈ ਇਤਿਹਾਸ ਤੇ ਮਾਣ ਕਰਦਾ ਹੈ ਅਤੇ ਕਰਦਾ ਰਹੇਗਾ। ਇਸ ਉਪਰੰਤ ਕਾਲਜ ਦੇ ਵਿਹੜੇ ਤਿਰੰਗਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਸ. ਸੰਗਤ ਸਿੰਘ ਲੌਂਗੀਆ ਵੱਲੋਂ ਅਦਾ ਕੀਤੀ ਗਈ।ਉਹਨਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਭਾਰਤ ਅੱਜ ਆਜ਼ਾਦ ਰਾਸ਼ਟਰ ਵਜੋਂ ਪੂਰੀ ਦੁਨੀਆਂ ਵਿੱਚ ਆਪਣੀ ਪ੍ਰਭੂਸੱਤਾ ਦਾ ਲੋਹਾ ਮਨਵਾ ਚੁੱਕਾ ਹੈ।ਪ੍ਰੰਤੂ ਇਸਦੇ ਨਾਲ ਹੀ ਮੁਲਕ ਨੂੰ ਆਪਣੇ ਅੰਦਰੂਨੀ ਮਸਲਿਆਂ ਵੱਲ ਵਧੇਰੇ ਸੁਚੇਤ ਰਹਿਣ ਦੀ ਜ਼ਰੂਰਤ ਵੀ ਹੈ।ਉਹਨਾਂ ਕਿਹਾ ਕਿ ਵਿਿਦਅਕ ਸੰਸਥਾਵਾਂ ਇਸ ਦਿਸ਼ਾ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀਆਂ ਹਨ ਅਤੇ ਬੇਲਾ ਕਾਲਜ ਸਦਾ ਹੀ ਆਪਣੇ ਵਿਿਦਆਰਥੀਆਂ ਦੇ ਦਿਲਾਂ ਵਿੱਚ ਦੇਸ਼ ਪ੍ਰਤੀ ਸਨੇਹ ਅਤੇ ਸਤਿਕਾਰ ਭਾਵ ਪੈਦਾ ਕਰਨ ਲਈ ਗਤੀਵਿਧੀਆਂ ਕਰਵਾਉਂਦਾ ਹੈ ਅਤੇ ਇਹ ਜ਼ਰੂਰੀ ਬਣਾਉਂਦਾ ਹੈ ਕਿ ਹਰੇਕ ਵਿਿਦਆਰਥੀ ਆਪਣੇ ਦੇਸ਼ ਪ੍ਰਤੀ ਆਪਣੀਆਂ ਸੰਵਿਧਾਨਕ ਅਤੇ ਨੈਤਿਕ ਜਿੰਮੇਵਾਰੀਆਂ ਸਮਝੇ।ਵਿਿਦਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਿਲਆ। ਪੋ੍ਰਗਰਾਮ ਦੇ ਅਖ਼ੀਰ ਵਿੱਚ ਫਾਰਮੇਸੀ ਕਾਲਜ ਬੇਲਾ ਦੇ ਡਾਇਰੈਕਟਰ ਡਾ. ਸ਼ੈਲੇਸ਼ ਸ਼ਰਮਾ ਨੇ ਸਭ ਦਾ ਧੰਨਵਾਦ ਵਿਅਕਤ ਕੀਤਾ ਤੇ ਸਾਰਿਆਂ ਨੂੰ ਇਸ ਇਨਕਲਾਬੀ ਦਿਵਸ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਡਿਗਰੀ ਕਾਲਜ ਅਤੇ ਫਾਰਮੇਸੀ ਕਾਲਜ ਬੇਲਾ ਤੇ ਮਹਾਰਾਣੀ ਸਤਿੰਦਰ ਕੌਰ ਸਕੂਲ ਦਾ ਸਮੁੱਚਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।