
ਬੇਲਾ ਕਾਲਜ ਵਿਖੇ ਮਨਾਇਆ ਭਾਰਤੀ ਸੰਵਿਧਾਨ ਦਿਵਸ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਭਾਰਤੀ ਸੰਵਿਧਾਨ ਦਿਵਸ ਹਿਊਮੈਨਟੀਜ਼ ਵਿਭਾਗ ਵੱਲੋਂ ਮਨਾਇਆ ਗਿਆ। ਇਹ ਦਿਵਸ ਭਾਰਤੀ ਸੰਵਿਧਾਨ ਅਪਨਾਉਣ ਦੇ ਸਬੰਧ ਵਿੱਚ ਹਰ ਸਾਲ 26 ਨਵੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦੀ ਜਾਣਕਾਰੀ ਦਿੰਦਿਆ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਜੀ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਦਿਵਸ ਨੂੰ ਰਾਸ਼ਟਰੀ ਕਾਨੂੰਨ ਦਿਵਸ ਵੀ ਆਖਿਆ ਜਾਂਦਾ ਹੈ। ਭਾਰਤੀ ਸੰਵਿਧਾਨ ਜਿੱਥੇ ਆਜਾਦ ਭਾਰਤ ਨੂੰ ਡਾ. ਬੀ.ਆਰ. ਅੰਬੇਦਕਰ ਜੀ ਦੀ ਦੂਰ ਦ੍ਰਿਸ਼ਟੀ ਨੂੰ ਸਿਜਦਾ ਹੈ, ਉੱਥੇ ਹੀ ਇਹ ਦਿਨ ਆਜਾਦ ਭਾਰਤ ਦੀ ਕਾਨੂੰਨਨ ਹੋਂਦ ਦੀ ਗਵਾਹੀ ਵੀ ਭਰਦਾ ਹੈ। ਇਸ ਮੌਕੇ ਬੋਲਦਿਆਂ ਸਹਾਇਕ ਪ੍ਰੋਫੈਸਰ ਰੋਜ਼ੀ ਰਾਣੀ ਨੇ ਦੱਸਿਆ ਇਸ ਮੌਕੇ ਵਿਿਦਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦੀ ਸਹੁੰ ਚੁਕਾਈ ਗਈ ਅਤੇ ਉਹਨਾਂ ਨੂੰ ਇਸ ਮੌਕੇ ਭਾਰਤੀ ਸੰਵਿਧਾਨ ਦੀ ਮਹੱਤਤਾ ਅਤੇ ਡਾ. ਅੰਬੇਦਕਰ ਦੇ ਵਿਚਾਰਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹਿਊਮੈਨਟੀਜ਼ ਵਿਭਾਗ ਦੇ ਮੁਖੀ ਸਹਾਇਕ ਪ੍ਰੋਫੈਸਰ ਸੁਨੀਤਾ ਰਾਣੀ ਨੇ ਵਿਿਦਆਰਥੀਆਂ ਨਾਲ ਭਾਰਤੀ ਸੰਵਿਧਾਨ ਅਤੇ ਇਸ ਦੀ ਬਣਤਰ ਵਿਸ਼ੇ ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਡਾ. ਮਮਤਾ ਅਰੋੜਾ, ਡਾ. ਕੁਲਦੀਪ ਕੌਰ, ਡਾ. ਹਰਪ੍ਰੀਤ ਕੌਰ, ਡਾ. ਸੰਦੀਪ ਕੌਰ ਅਤੇ ਸਮੂਹ ਕਾਲਜ ਸਟਾਫ਼ ਹਾਜਰ ਸੀ