Go Back

ਬੇਲਾ ਕਾਲਜ ਵਿੱਚ ਮਨਾਇਆ ਲੋਹੜੀ ਦਾ ਤਿਉਹਾਰ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਲੋਹੜੀ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਹੁਲਾਸ ਨਾਲ ਮਨਾਇਆ ਗਿਆ।ਇਸ ਵਿੱਚ ਤਿੰਨੋ ਹੀ ਵਿੱਦਿਅਕ ਸੰਸਥਾਵਾਂ ਬੇਲਾ ਡਿਗਰੀ ਕਾਲਜ,ਫਾਰਮੇਸੀ ਕਾਲਜ, ਅਤੇ ਮਹਾਰਾਣੀ ਸਤਿੰਦਰ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਸਟਾਫ਼ ਅਤੇ ਵਿਿਦਆਰਥੀਆਂ ਨੇ ਸ਼ਿਰਕਤ ਕੀਤੀ।ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਸਭ ਦਾ ਨਿੱਘਾ ਸਵਾਗਤ ਕੀਤਾ ਅਤੇ ਲੋਹੜੀ ਦੀ ਮੁਬਾਰਕਬਾਦ ਦਿੱਤੀ।ਇਸ ਉਪਰੰਤ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਸਭ ਨੂੰ ਲੋਹੜੀ ਦੇ ਤਿਉਹਾਰ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ।ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਨੇ ਸਭ ਨੂੰ ਲੋਹੜੀ ਦੀ ਵਧਾਈ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਭ ਦੇ ਘਰ ਖੁਸ਼ੀਆਂ ਤੇ ਬਰਕਤਾਂ ਦੀ ਦਾਤ ਬਖਸ਼ੇ। ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਸਟਾਫ਼ ਅਤੇ ਵਿਿਦਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਸਭ ਲਈ ਤੰਦਰੁਸਤੀ ਅਤੇ ਖੁਸ਼ੀ ਭਰੇ ਸਾਲ ਦੀ ਕਾਮਨਾ ਕੀਤੀ।ਇਸ ਉਪਰੰਤ ਫਾਰਮੇਸੀ ਕਾਲਜ ਦੇ ਪ੍ਰਿੰਸੀਪਲ ਡਾ. ਸੈਲੇਸ਼ ਸ਼ਰਮਾ ਅਤੇ ਸਕੂਲ ਪ੍ਰਿੰਸੀਪਲ ਸ. ਮੇਹਰ ਸਿੰਘ ਨੇ ਸਭ ਸਟਾਫ਼ ਨੂੰ ਵਧਾਈ ਦਿੱਤੀ ਅਤੇ ਇਸ ਦੇ ਨਾਲ ਹੀ ਸਾਰੇ ਸਟਾਫ਼ ਵਿੱਚ ਮੂੰਗਫਲੀ, ਗੱਚਕ ਅਤੇ ਰਿਉੜੀਆਂ ਵੰਡੀਆਂ ਗਈਆਂ। ਅੰਤ ਵਿੱਚ ਸਭ ਨੇ ਲੋਕ ਨਾਚ ਅਤੇ ਭੰਗੜੇ ਨਾਲ ਰੰਗ ਬੰਨ੍ਹਿਆ।