
ਬੇਲਾ ਕਾਲਜ ਵਿੱਚ ਵਾਤਾਵਰਣ ਸੰਭਾਲ ਜਾਗਰੂਕਤਾ ਰੈਲੀ ਦਾ ਆਯੋਜਨ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਐਨ.ਐਸ.ਐਸ ਦੇ ਵਿਿਦਆਰਥੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਿਰਦੇਸ਼ਾਂ ਤਹਿਤ ਕੁਆਰਡੀਨੇਟਰ ਸਹਾਇਕ ਪ੍ਰੋ. ਅਮਰਜੀਤ ਸਿੰਘ ਤੇ ਸਹਾਇਕ ਪ੍ਰੋ. ਸੁਨੀਤਾ ਰਾਣੀ ਦੀ ਅਗਵਾਈ ਹੇਠ ‘ਵਾਤਾਵਰਣ ਸੰਭਾਲ’ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਹਰਪ੍ਰੀਤ ਕੌਰ ਜੀਵਨ ਜਿਲ੍ਹਾ ਅਤੇ ਸ਼ੈਸਨ ਜੱਜ ਰੂਪਨਗਰ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਰੈਲ਼ੀ ਬੇਲਾ ਦੇ ਅਲੱਗ-ਅਲੱਗ ਥਾਵਾਂ ਤੇ ਹੁੰਦੀ ਹੋਈ ਕਾਲਜ ਵਿਖੇ ਸਮਾਪਤ ਹੋਈ। ਵਿਿਦਆਰਥੀਆਂ ਨੇ ਪਰਾਲੀ ਨਾ ਸਾੜ ਕੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਲੋਕਾਂ ਨੂੰ ਜਾਗਰੂਕ ਕੀਤਾ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਵਿਿਦਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਵਾ ਦੀ ਮਾੜੀ ਗੁਣਵੱਤਾ ਨਾਲ ਸਾਹ ਦੀਆਂ ਬਿਮਾਰੀਆਂ ਵਿੱਚ ਕਈ ਗੁਣਾ ਵਾਧਾ ਹੁੰਦਾ ਹੈ। ਇਸ ਲਈ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਆਪਣੇ ਵਾਤਾਵਰਨ ਦੀ ਸੰਭਾਲ ਕਰੀਏ। ਇਸ ਮੌਕੇ ਮਾਣਯੋਗ ਸੀ. ਜੇ. ਐਮ. ਮਾਨਵ, ਡਾ. ਬਲਜੀਤ ਸਿੰਘ, ਡਾ. ਮਮਤਾ ਅਰੋੜਾ, ਡਾ. ਹਰਪ੍ਰੀਤ ਕੌਰ, ਸਹਾਇਕ ਪ੍ਰੋ.ਪ੍ਰਿਤਪਾਲ ਸਿੰਘ, ਡਾ. ਅਵਨੀ ਵਿਜ ਹਾਜਰ ਸਨ।