Go Back

ਬੇਲਾ ਕਾਲਜ ਦੇ ਖਿਡਾਰੀਆਂ ਦਾ ਐਥਲੈਟਿਕਸ ਵਿੱਚ ਸ਼ਾਨਦਾਰ ਪ੍ਰਦਰਸ਼ਨ



ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 2024-2025 ਦੇ ਸਲਾਨਾ ਐਥਲੈਟਿਕਸ ਮੁਕਾਬਲਿਆਂ ਵਿੱਚ ਬੇਹੱਦ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਅਤੇ ਇਲਾਕੇ ਦਾ ਨਾਮ ਮਾਣ ਨਾਲ ਉੱਚਾ ਕੀਤਾ। ਇਸ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਸੰਸਥਾ ਦੇ ਖਿਡਾਰੀਆਂ ਨੇ ਪੁਰਸ਼ ਅਤੇ ਮਹਿਲਾ ਵਰਗ ਦੇ ਵੱਖੋ-ਵੱਖਰੇ ਮੁਕਾਬਲਿਆਂ ਵਿੱਚ ਭਾਗ ਲਿਆ। ਲੜਕਿਆਂ ਦੇ ਹੈਮਰ ਥ੍ਰੋਅ ਮੁਕਾਬਲੇ ਵਿੱਚ ਗੁਰਵੀਰ ਸਿੰਘ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ, ਸੋਨ ਤਮਗਾ ਹਾਸਿਲ ਕੀਤਾ। ਖਿਡਾਰੀ ਮਨਜੀਤ ਸਿੰਘ ਨੇ 400 ਮੀਟਰ ਦੌੜ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ। ਦਕਸ਼ ਸੈਣੀ ਨੇ ਟ੍ਰਿਪਲ ਜੰਪ ਈਵੈਂਟ ਵਿੱਚ ਭਾਗ ਲਿਆ ਅਤੇ ਕਾਂਸੀ ਦੇ ਪਦਕ ਤੇ ਆਪਣੀ ਮੋਹਰ ਲਗਾਈ। ਇਸ ਤੋਂ ਬਿਨਾਂ ਮਹਿਲਾ ਖਿਡਾਰੀਆਂ ਨੇ ਵੀ ਵਧੀਆ ਪ੍ਰਦਰਸ਼ਨ ਕੀਤਾ। ਖਿਡਾਰਨ ਸਹਿਜਪ੍ਰੀਤ ਕੌਰ ਨੇ ਹੈਮਰ ਥੋ੍ਰਅ ਅਤੇ ਡਿਸਕਸ ਥੋ੍ਰਅ ਦੇ ਮੁਕਾਬਲਿਆਂ ਵਿੱਚ ਕਾਂਸੀ ਦਾ ਤਮਗਾ ਆਪਣੇ ਨਾਮ ਕੀਤਾ। ਖਿਡਾਰੀਆਂ ਦੀਆਂ ਇਹਨਾਂ ਪ੍ਰਾਪਤੀਆਂ ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਵਿਭਾਗ ਮੁਖੀ ਲੈਫਟੀਨੈਂਟ ਸ. ਪ੍ਰਿਤਪਾਲ ਸਿੰਘ, ਪੋ੍ਰ. ਅਮਰਜੀਤ ਸਿੰਘ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਮਿੰਦਰ ਸਿੰਘ, ਮੀਤ ਪ੍ਰਧਾਨ ਡਾ. ਭਾਗ ਸਿੰਘ, ਸਕੱਤਰ ਸ. ਜਗਵਿੰਦਰ ਸਿੰਘ ਪੰਮੀ, ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ, ਸੰਯੁਕਤ ਸੱਕਤਰ ਸ. ਹਰਿੰਦਰ ਸਿੰਘ,ਚੇਅਰਮੈਨ ਫਾਰਮੇਸੀ ਕਾਲਜ ਐੱਮ ਪੀ ਸਿੰਘ,ਕਮੇਟੀ ਮੈਂਬਰ ਸ. ਦਵਿੰਦਰ ਸਿੰਘ, ਸ. ਗਿਆਨ ਸਿੰਘ, ਐਡਵੋਕੇਟ ਮੋਦਗਿੱਲ, ਸ. ਗੁਰਮੇਲ ਸਿੰਘ, ਸ. ਗੁਰਿੰਦਰ ਸਿੰਘ, ਸ. ਲਖਵਿੰਦਰ ਸਿੰਘ ਭੁੁਰਾ ਨੇ ਜੇਤੂ ਵਿਿਦਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਕਿਹਾ ਕਿ ਸਰੀਰਿਕ ਸਿੱਖਿਆ ਵਿਭਾਗ ਦੀਆਂ ਖੇਡ ਖੇਤਰ ਵਿੱਚ ਉਪਲੱਬਧੀਆਂ ਸਦਾ ਹੀ ਲਾਜਵਾਬ ਅਤੇ ਮਾਣਮੱਤੀਆਂ ਰਹੀਆਂ ਹਨ ਅਤੇ ਸੰਸਥਾ ਇਸ ਤੇ ਮਾਣ ਕਰਦੀ ਹੈ।