Go Back

ਬੇਲਾ ਕਾਲਜ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ (ਰੋਪੜ) ਵਿਖੇ ਸ਼੍ਰੀ ਗੁਰੂੁ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੀ ਜਾਣਕਾਰੀ ਦਿੰਦਿਆ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਕਾਲਜ ਦੇ ਸਮੁੱਚੇ ਅਧਿਆਪਕਾਂ ਅਤੇ ਕ੍ਰਮਚਾਰੀਆਂ ਵੱਲੋਂ ਸੰਗਤ ਰੂਪ ਵਿੱਚ ਬੈਠ ਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਚਾਰਨ ਕੀਤੇ ਅਤੇ ਨਾਲ ਹੀ ਵਿਿਦਆਰਥੀਆਂ ਵਿੱਚ ਲੇਖ ਰਚਨਾ ਮੁਕਾਬਲੇ ਵੀ ਕਰਵਾਏ ਗਏ।

ਉਹਨਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆ ਤੇ ਚੱਲ ਕੇ ਮਨੁੱਖਤਾ ਦੀ ਸੇਵਾ, ਵੰਡ ਕੇ ਛੱਕਣਾ, ਜੀਵਨ ਵਿੱਚ ਨਿਮਰਤਾ ਧਾਰਨ ਕਰਨਾ, ਸਬਰ ਸੰਤੋਖ ਦੀ ਭਾਵਨਾ ਰੱਖਣ ਵਰਗੇ ਗੁਣਾਂ ਦਾ ਧਾਰਨੀ ਹੋਣਾ ਚਾਹੀਦਾ ਹੈ ਤਾਂ ਹੀ ਅਸੀਂ ਗੁਰੂ ਨਾਨਕ ਸਾਹਿਬ ਦੀ ਅਸੀਸ ਪ੍ਰਾਪਤ ਕਰ ਸਕਦੇ ਹਾਂ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ, ਸਕੱਤਰ ਸ. ਜਗਵਿੰਦਰ ਸਿੰਘ ਪੰਮੀ, ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਵੱਲੋਂ ਇਸ ਪਵਿੱਤਰ ਦਿਹਾੜੇ ਤੇ ਸਟਾਫ਼ ਅਤੇ ਵਿਿਦਆਰਥੀਆਂ ਨੂੰ ਵਧਾਈ ਦਿੰਦੇ ਹੋਏ ਇਨਸਾਨੀਅਤ, ਇਮਾਨਦਾਰੀ ਅਤੇ ਸਾਂਝ ਦੀਆਂ ਕਦਰਾਂ ਕੀਮਤਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਕਾਲਜ ਵੱਲੋਂ ਇਸ ਖੁਸ਼ੀ ਦੇ ਮੌਕੇ ਸਟਾਫ਼ ਅਤੇ ਵਿਿਦਆਰਥੀਆਂ ਵਿੱਚ ਲੱਡੂ ਅਤੇ ਸਮੋਸਿਆਂ ਦਾ ਲੰਗਰ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਸਮਾਗਮ ਵਿੱਚ ਡਾ. ਮਮਤਾ ਅਰੋੜਾ, ਸਹਾਇਕ ਪ੍ਰੋਫੈਸਰ ਸੁਨੀਤਾ ਰਾਣੀ, ਡਾ. ਹਰਪ੍ਰੀਤ ਕੌਰ, ਡਾ. ਸੰਦੀਪ ਕੌਰ, ਸਹਾਇਕ ਪ੍ਰੋਫੈਸਰ ਇਸ਼ੂ ਬਾਲਾ, ਸਹਾਇਕ ਪ੍ਰੋਫੈਸਰ ਗੁਰਲਾਲ ਸਿੰਘ, ਸਹਾਇਕ ਪ੍ਰੋਫੈਸਰ ਗਗਨਦੀਪ ਕੌਰ, ਡਾ. ਅਣਖ ਸਿੰਘ, ਡਾ. ਕੁਲਦੀਪ ਕੌਰ ਅਤੇ ਸਮੂਹ ਸਟਾਫ਼ ਹਾਜਰ ਸੀ।