Go Back

ਖੇਲੋ ਇੰਡੀਆ ਖੇਡਾਂ ਵਿੱਚ ਬੇਲਾ ਕਾਲਜ ਦੇ ਰੋਇੰਗ ਦੇ ਖਿਡਾਰੀਆਂ ਨੇ ਜਿੱਤਿਆ ਸਿਲਵਰ ਮੈਡਲ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਰੋਇੰਗ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਖੇਡਦੇ ਹੋਏ ਚਾਂਦੀ ਦੇ ਤਗਮੇ ਜਿੱਤ ਕੇ ਕਾਲਜ ਅਤੇ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ। ਇਸ ਵੱਡੀ ਜਿੱਤ ਤੇ ਮਾਣ ਕਰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਲਜ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਖੇਡਦੇ ਹੋਏ ਇਹਨਾਂ ਖੇਡਾਂ ਵਿੱਚ ਵੱਖ-ਵੱਖ ਈਵੈਟਾਂ ਵਿੱਚ ਚਾਂਦੀ ਦੇ ਤਗਮੇ ਪ੍ਰਾਪਤ ਕੀਤੇ। ਇਹ ਖੇਡਾਂ ਗੋਰਖਪੁਰ (ਉੱਤਰ ਪ੍ਰਦੇਸ਼) ਵਿਖੇ ਕਰਵਾਈਆਂ ਗਈਆਂ ਜਿਸ ਵਿੱਚ ਓਪਨ ਮੈਨ ਫਾਰ 500 ਮੀਟਰ ਵਿੱਚ ਕਾਲਜ ਦੇ ਖਿਡਾਰੀ ਜਸਕਰਨ ਧਾਲੀਵਲ, ਸੰਗਮ ਸਹਾਰਨ, ਗੁਰਸੇਵਕ ਸਿੰਘ, ਰਿਪਨਦੀਪ ਸਿੰਘ ਨੇ ਸਿਲਵਰ ਮੈਡਲ ਹਾਸਿਲ ਕੀਤਾ। ਲੜਕੀਆਂ ਦੇ ਮੁਕਾਬਲਿਆਂ ਵਿੱਚ ਸਿੰਗਲ ਸਕੱਲ 200 ਮੀਟਰ ਵਿੱਚ ਕਾਲਜ ਦੀ ਖਿਡਾਰਨ ਅਮਨਦੀਪ ਕੌਰ ਨੇ ਚਾਂਦੀ ਦਾ ਤਗਮਾ ਅਤੇ 500 ਮੀਟਰ ਵਿੱਚ ਕਾਂਸੀ ਦਾ ਤਗਮਾ ਪ੍ਰਾਪਤ ਕਰ ਕੇ ਕਾਲਜ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਨਾਮ ਸੁਨਿਹਰੀ ਅੱਖਰਾਂ ਵਿੱਚ ਦਰਜ ਕਰਵਾਇਆ। ਖਿਡਾਰੀਆਂ ਦੇ ਕਾਲਜ ਪਹੰੁਚਣ ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ, ਸਕੱਤਰ ਸ. ਜਗਵਿੰਦਰ ਸਿੰਘ, ਮੈਨੇਜਰ ਸ.ਸੁਖਵਿੰਦਰ ਸਿੰਘ ਵਿਸਕੀ, ਪਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਵੱਲੋਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਨਕਦ ਰਾਸ਼ੀ ਦਿੱਤੀ ਗਈ। ਉਹਨਾਂ ਸਰੀਰਕ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋ. ਲੈਫਟੀਨੈਂਟ ਪ੍ਰਿਤਪਾਲ ਸਿੰਘ, ਸਹਾਇਕ ਪ੍ਰੋ. ਅਮਰਜੀਤ ਸਿੰਘ ਨੂੰ ਇਸ ਪ੍ਰਾਪਤੀ ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਡਾ.ਮਮਤਾ ਅਰੋੜਾ, ਸਹਾਇਕ ਪ੍ਰੋ. ਸੁਨੀਤਾ ਰਾਣੀ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।