
ਬੇਲਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਸਟੇਟ ਕੁਸ਼ਤੀ ਮੁਕਾਬਲਿਆਂ ’ਚ ਮਾਰੀਆਂ ਮੱਲਾਂ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਵਿਦਿਆਰਥੀਆਂਨੇ ਅੰਡਰ 23 ਸੀਨੀਅਰ ਪੰਜਾਬ ਸਟੇਟ ਚੈਂਪੀਅਨਸ਼ਿਪ ਗਰੀਕੋ ਰੋਮਨ ਸਟਾਇਲ ਦੇ ਕੁਸ਼ਤੀ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਦਿਆਂ ਸ਼ਾਨਦਾਰ ਮੱਲਾਂ ਮਾਰੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਲਜ ਦੇ ਉੱਭਰਦੇ ਖਿਡਾਰੀ ਕਰਨ ਪਠਾਣੀਆ (ਬੀ.ਕਾਮ ਤੀਸਰਾ ਸਾਲ) ਨੇ 92 ਕਿਲੋ ਵਰਗ ਦੇ ਮੁਕਾਬਲਿਆਂ ਵਿੱਚ ਚਾਂਦੀ ਦਾ ਤਮਗਾ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਇਹਨਾਂ ਹੀ ਮੁਕਾਬਲਿਆਂ ਵਿੱਚ 15 ਅਗਸਤ ਨੂੰ ਵਿਿਦਆਰਥੀ ਪਵਨਦੀਪ ਰਾਣਾ (ਪੀ.ਜੀ.ਡੀ.ਸੀ.ਏ.) ਨੇ 77 ਕਿਲੋ ਵਰਗ ਮੁੱਲਾਂਪੁਰ ਗਰੀਬਦਾਸ ਵਿੱਚ ਹੋਏ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਾਂਬੇ ਦਾ ਤਮਗਾ ਹਾਸਿਲ ਕੀਤਾ। ਇਸੇ ਹੀ ਵਿਦਿਆਰਥੀ ਨੇ 79 ਕਿਲੋ ਵਰਗ ਦੇ ਫਰੀ ਸਟਾਇਲ ਰੈਸਲੰਿਗ ਮੁਕਾਬਲੇ ਜੋ 18 ਅਗਸਤ ਨੂੰ ਹੁਸ਼ਿਆਰਪੁਰ ਵਿਖੇ ਹੋਏ, ਵਿੱਚ ਤਾਂਬੇ ਦਾ ਤਮਗਾ ਆਪਣੇ ਨਾਮ ਕੀਤਾ। ਉਹਨਾਂ ਕਿਹਾ ਕਿ ਸੰਸਥਾ ਸਦਾ ਹੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕਾਰਜਸ਼ੀਲ ਹੈ ਅਤੇ ਹਰ ਖੇਤਰ ਵਿੱਚ ਉਹਨਾਂ ਦੀਆਂ ਪ੍ਰਾਪਤੀਆਂ ਤੇ ਮਾਣ ਮਹਿਸੂਸ ਕਰਦੀ ਹੈ। ਇਸ ਮੌਕੇ ਬੋਲਦਿਆਂ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਕਿਹਾ ਕਿ ਇਹ ਕਾਲਜ ਇਸ ਇਲਾਕੇ ਦੇ ਬੱਚਿਆਂ ਨੂੰ ਸੁਹਿਰਦ, ਸੂਝਵਾਨ, ਸਮਰੱਥ ਅਤੇ ਸ਼ਸਕਤ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ ਅਤੇ ਸਦਾ ਹੀ ਪੂਰਨ ਤਨਦੇਹੀ ਨਾਲ ਕਾਰਜ ਕਰਦਾ ਰਹੇਗਾ। ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਅਤੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਚੰਗੇ ਭਵਿੱਖ ਲਈ ਸ਼ੁਭਇਛਾਵਾਂ ਦਿੱਤੀਆਂ।ਇਸ ਮੌਕੇ ਤੇ ਡਾ. ਬਲਜੀਤ ਸਿੰਘ, ਡਾ. ਮਮਤਾ ਅਰੋੜਾ , ਲੈਫਟੀਨੈਂਟ ਪ੍ਰਿਤਪਾਲ ਸਿੰਘ, ਅਮਰਜੀਤ ਸਿੰਘ ਸਕੂਲ ਪ੍ਰਿੰਸੀਪਲ, ਸਹਾਇਕ ਪ੍ਰੋ. ਸੁਨੀਤਾ ਰਾਣੀ, ਡਾ. ਸੰਦੀਪ ਕੌਰ ਅਤੇ ਸਮੂਹ ਕਾਲਜ ਸਟਾਫ਼ ਹਾਜ਼ਰ ਸੀ।