Go Back

ਬੇਲਾ ਕਾਲਜ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ



ਗੋਲਡਨ ਜੁਬਲੀ ਵਰ੍ਹਾ ਸ਼ਾਨੋ ਸ਼ੌਕਤ ਨਾਲ ਸ਼ੁਰੂ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਦਸਮ ਪਾਤਸ਼ਾਹ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਸਟਾਫ਼ ਅਤੇ ਵਿਿਦਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਉਹਨਾਂ ਨੂੰ ਬਾਬਾ ਅਜੀਤ ਸਿੰਘ ਜੀ ਦੀ ਜੀਵਨੀ, ਉਹਨਾਂ ਦੀ ਮਾਨਵਤਾ ਭਲਾਈ ਲਈ ਦਿੱਤੀ ਲਾਸਾਨੀ ਕੁਰਬਾਨੀ ਬਾਰੇ ਦੱਸਿਆ। ਉਹਨਾਂ ਕਿਹਾ ਕਿ ਤੇਜ਼ੀ ਨਾਲ ਬਦਲ ਰਹੇ ਇਸ ਯੁੱਗ ਵਿੱਚ ਆਪਣੇ ਸਹੀ ਇਤਿਹਾਸ ਨਾਲ ਜੁੜੇ ਰਹਿ ਕੇ ਅਤੇ ਆਪਣੇ ਯੋਧਿਆਂ ਦੀਆਂ ਕੁਰਬਾਨੀਆਂ ਤੋਂ ਸੇਧ ਲੈ ਕੇ ਹੀ ਅਸੀਂ ਚੰਗੇਰੇ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਉਹਨਾਂ ਕਿਹਾ ਕਿ ਦਸਮ ਪਾਤਸ਼ਾਹ ਦੇ ਵੱਡੇ ਸਾਹਿਬਜ਼ਾਦਿਆਂ ਦੇ ਨਾਮ ਤੇ ਬਣੀ ਇਹ ਸੰਸਥਾ ਪਰਮਾਤਮਾ ਦੀ ਮਿਹਰ ਲਈ ਸ਼ੁਕਰਗੁਜ਼ਾਰ ਹੈ ਕਿ ਇਸਨੇ ਆਪਣੀ ਹੋਂਦ ਦੇ 50 ਸਾਲ ਪੂਰੇ ਕੀਤੇ ਹਨ। ਉਹਨਾਂ ਆਸ ਜਤਾਈ ਕਿ ਇਹ ਸੰਸਥਾ ਸਿੱਖ ਅਤੇ ਮਾਨਵੀ ਇਤਿਹਾਸ ਵਿੱਚ ਹੋਈਆਂ ਇਹਨਾਂ ਲਾਸਾਨੀ ਕੁਰਬਾਨੀਆਂ ਅਤੇ ਉਹਨਾਂ ਦੇ ਮਕਸਦ ਨੂੰ ਨੌਜਵਾਨ ਵਰਗ ਦੇ ਸਨਮੁੱਖ ਕਰਦੀ ਰਹੇਗੀ। ਇਸ ਮੌਕੇ ਸ਼ੁਕਰਾਨੇ ਵਜੋਂ ਅਰਦਾਸ ਕੀਤੀ ਗਈ ਅਤੇ ਸਮੂਹ ਸਟਾਫ਼ ਅਤੇ ਵਿਿਦਆਰਥੀਆਂ ਵਿੱਚ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ।