Go Back

ਬੇਲਾ ਕਾਲਜ ਵਿਖੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ (ਰੋਪੜ) ਵਿਖੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂੁ ਤੇਗ ਬਹਾਦਰ ਜੀ ਦਾ ਸਹੀਦੀ ਪੁਰਬ ਬੜੇ ਹੀ ਅਦਬ ਅਤੇ ਸਤਿਕਾਰ ਨਾਲ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਸਿੱਖਾਂ ਦੇ ਗੁਰੂ ਹੀ ਨਹੀਂ ਸਗੋਂ ਸਾਰੀ ਮਨੁੱਖਤਾ ਦੇ ਗੁਰੂ ਹੋਏ ਹਨ। ਗੁਰੂ ਸਾਹਿਬ ਆਸਥਾ, ਵਿਸ਼ਵਾਸ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਦੇ ਹੋਏ ਚਾਂਦਨੀ ਚੌਂਕ ਦਿੱਲੀ ਵਿਖੇ ਸ਼ਹੀਦ ਹੋਏ। ਅੱਜਕੱਲ ਆਪ ਜੀ ਦੀ ਯਾਦ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਸੁਸ਼ੋਭਿਤ ਹੈ।ਗੁਰੂ ਸਾਹਿਬ ਜੀ ਦੀ ਸ਼ਹਾਦਤ ਮਨੁੱਖੀ ਅਧਿਕਾਾਰਾਂ ਦੀ ਰੱਖਿਆ ਲਈ ਪਹਿਲੀ ਸ਼ਹਾਦਤ ਸੀ ਤੇ ਸ਼ਾਇਦ ਇਸੇ ਲਈ ਆਪ ਜੀ ਨੂੰ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ ਨਾਮ ਨਾਲ ਸੰਬਧਿਤ ਕੀਤਾ ਜਾਂਦਾ ਹੈ। ਕਾਲਜ ਦੇ ਵੱਖ-ਵੱਖ ਵਿਭਾਗਾਂ ਵੱਲੋਂ ਸ਼ਹੀਦੀ ਦਿਵਸ ਨੂੰ ਸਮਰਪਿਤ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ, ਜਿਹਨਾਂ ਵਿੱਚੋਂ ਪ੍ਰਮੁੱਖ ਕਾਲਜ ਦੇ ਇਤਿਹਾਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਸੁਨੀਤਾ ਰਾਣੀ ਨੇ ਪੋਸਟਰ ਮੇਕਿੰਗ ਅਤੇ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ। ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਭਾਸ਼ਣ ਉਚਾਰਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਲੱਗਭਗ 63 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਡਾ. ਤੇਜਿੰਦਰ ਕੌਰ ਨੇ ਸਮਕਾਲੀ ਪ੍ਰਸੰਗ ਵਿੱਚ ਗੁਰੂ ਸਾਹਿਬ ਜੀ ਦੀ ਸ਼ਹਾਦਤ ਤੇ ਬਾਣੀ ਦਾ ਹਵਾਲਾ ਦਿੰਦਿਆਂ ਸਿੱਖ, ਧਰਮ, ਇਤਿਹਾਸ, ਸਿੱਖੀ ਸੰਸਕਾਰ. ਸ਼ਹਾਦਤ ਦੀ ਪ੍ਰੰਪਰਾ ਤੋਂ ਸੇਧ ਲੈਂਦਿਆ ਇੱਕ ਆਦਰਸ਼ ਸਮਾਜ ਸਿਰਜਣ ਦੀ ਲੋੜ ਤੇ ਜੋਰ ਦਿੱਤਾ। ਇਸ ਮੌਕੇ ਡਾ. ਮਮਤਾ ਅਰੋੜਾ, ਡਾ. ਹਰਪ੍ਰੀਤ ਕੌਰ, ਅਣਖ ਸਿੰਘ ਅਤੇ ਸਮੂਹ ਸਟਾਫ਼ ਹਾਜਰ ਸੀ।