Go Back

ਬੇਲਾ ਕਾਲਜ ਦੇ ਕੰਪਿਊਟਰ ਵਿਭਾਗ ਦੇ ਵਿਦਿਆਰਥੀਆਂ ਨੇ ਕੀਤਾ ਆਈ.ਆਈ.ਟੀ ਦਾ ਦੌਰਾ



ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਕੰਪਿਊਟਰ ਵਿਭਾਗ ਦੇ ਵਿਦਿਆਰਥੀਆਂ ਨੇ ਭਾਰਤ ਦੇ ਪ੍ਰਮੁੱਖ ਤਕਨੀਕੀ ਸੰਸਥਾਨਾਂ ਵਿੱਚੋਂ ਇੱਕ ਆਈ.ਆਈ.ਟੀ. ਰੋਪੜ ਦਾ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਕੰਪਿਊਟਰ ਸਾਇੰਸ ਖੇਤਰ ਵਿੱਚ ਵਿੱਚ ਵਿਸ਼ੇਸ਼ ਰਹਿਨੁਮਾਈ ਪ੍ਰਦਾਨ ਕਰਨੀ ਸੀ, ਤਾਂ ਜੋ ਉਹ ਆਪਣੇ ਕਰੀਅਰ ਵਿੱਚ ਨਵੇਂ ਮੌਕੇ ਅਤੇ ਚੁਣੌਤੀਆਂ ਦਾ ਸਾਹਮਣਾ ਕਰ ਸਕਣ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਇਹ ਦੌਰਾ ਵਿਦਿਆਰਥੀਆਂ ਲਈ ਇੱਕ ਅਹਿਮ ਅਨੁਭਵ ਸੀ, ਜੋ ਕਿ ਉਨ੍ਹਾਂ ਨੂੰ ਭਵਿੱਖ ਵਿੱਚ ਸਫਲਤਾ ਦੀ ਯਾਤਰਾ ਲਈ ਤਿਆਰ ਕਰੇਗਾ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਆਈ.ਆਈ.ਟੀ. ਦੇ ਵਿਦਵਾਨ ਪ੍ਰੋਫੈਸਰਾਂ ਨੇ ਨਵੀਆਂ ਤਕਨੀਕੀ, ਖੋਜਾਂ ਅਤੇ ਰਿਸਰਚ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਵਿਭਾਗ ਮੁਖੀ ਪ੍ਰੋਫੈਸਰ ਰਾਕੇਸ਼ ਜੋਸ਼ੀ ਨੇ ਕਿਹਾ ਕਿ ਇਹ ਦੌਰਾ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਸੀ ਅਤੇ ਜਿਸ ਨਾਲ ਉਨ੍ਹਾਂ ਨੂੰ ਨਵੀਂ ਤਕਨੀਕੀ ਜਾਣਕਾਰੀ ਮਿਲੀ।