img BELA COLLEGE BELA COLLEGE

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ

Amar Shaheed Baba Ajit Singh Jujhar Singh Memorial College

BEAL COLLEGE
Phone Number

+91 1881-263533

bg-banner
shape

College News

Campus News & Events 2023

List all News & Events

ਬੇਲਾ ਕਾਲਜ ਵਿਖੇ “ਪਰਾਲੀ ਬਚਾਉਣ” ਵਿਸ਼ੇ ਤੇ ਵਿਸ਼ੇਸ਼ ਪ੍ਰੋਗਰਾਮ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਹਿਊਮੈਨਟੀਜ਼ ਵਿਭਾਗ ਵੱਲੋਂ ਕ੍ਰਿਸ਼ੀ ਵਿਿਗਆਨ ਕੇਂਦਰ, ਰੋਪੜ ਦੇ ਸਹਿਯੋਗ ਸਦਕਾ ਵਿਸ਼ੇਸ਼ ਜਾਗਰੂਕਤਾ ਪੋ੍ਰਗਰਾਮ ਕਰਵਾਇਆ ਗਿਆ। ਕਾਲਜ ਪਿੰ੍ਰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਡਾ. ਸਤਬੀਰ ਸਿੰਘ, ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਿਗਆਨ ਕੇਂਦਰ, ਰੋਪੜ ਅਤੇ ਡਾ.ਪ੍ਰਿੰਸੀ, ਸਹਾਇਕ ਪੋ੍ਰਫੈਸਰ ਹੋਮ ਸਾਇੰਸ, ਕ੍ਰਿਸ਼ੀ ਵਿਿਗਆਨ ਕੇਂਦਰ ਨੇ ਵਿਸ਼ੇਸ਼ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਇਹ ਜਾਗਰੂਕਤਾ ਕੈਂਪ ਸਹਾਇਕ ਪ੍ਰੋਫੈਸਰ ਸੁਨੀਤਾ ਰਾਣੀ ਮੁਖੀ ਹਿਊਮੈਨਟੀਜ਼ ਵਿਭਾਗ ਵੱਲੋਂ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਦੇ ਵੱਖੋ-ਵੱਖਰੇ ਮੁਕਾਬਲੇ ਵੀ ਕਰਵਾਏ ਗਏ।ਇਸ ਮੌਕੇ ਵਿਦਿਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਡਾ. ਸਤਬੀਰ ਸਿੰਘ ਨੇ ਕਿਹਾ ਕਿ ਕੁਦਰਤ ਨੇ ਮਨੁੱਖੀ ਜੀਵਨ ਦੀ ਉਤਪੱਤੀ ਅਤੇ ਵਿਕਾਸ ਲਈ ਹਵਾ, ਧਰਤ ਅਤੇ ਪਾਣੀ ਵਰਗੀਆਂ ਨਿਆਮਤਾਂ ਮਨੁੱਖ ਦੀ ਝੋਲੀ ਪਾਈਆਂ। ਪ੍ਰੰਤੂ ਮਨੁੱਖ ਨੇ ਆਪਣੀਆਂ ਗਲਤੀਆਂ ਕਾਰਨ ਸਭ ਕੁਝ ਪ੍ਰਦੂਸ਼ਿਤ ਕਰ ਲਿਆ ਹੈ। ਇਸ ਜਾਗਰੂਕਤਾ ਕੈਂਪ ਵਿੱਚ ਉਹਨਾਂ ਨੇ ਮੌਜੂਦਾ ਸਮੇਂ ਵਿੱਚ ਵਕਤ ਦੀ ਨਬਜ ਪਛਾਣਦਿਆਂ ਪਰਾਲੀ ਨਾ ਸਾੜਨ ਦਾ ਸੁਝਾਅ ਦਿੱਤਾ। ਉਹਨਾਂ ਨੇ ਵਿਦਿਆਰਥੀਆਂ ਨਾਲ ਪਰਾਲੀ ਧਰਤ ਵਿੱਚ ਵਾਹੁਣ ਅਤੇ ਇਸ ਨਾਲ ਧਰਤੀ ਦਾ ਉਪਜਾਊਪਣ ਵਧਾਉਣ ਤੇ ਚਾਨਣਾ ਪਾਇਆ। ਉਹਨਾਂ ਨੇ ਪਾਣੀ ਦੇ ਘਟਦੇ ਪੱਧਰ ਅਤੇ ਹਵਾ ਵਿੱਚ ਫੈਲ ਰਹੇ ਪ੍ਰਦੂਸ਼ਣ ਸੰਬੰਧੀ ਚਿੰਤਾ ਜ਼ਾਹਿਰ ਕਰਦਿਆਂ ਵਿਦਿਆਰਥੀਆਂ ਨੂੰ ਇਕਜੱੁਟ ਹੋ ਕੇ ਇਸ ਸੰਬੰਧੀ ਆਪਣੇ ਆਸੇ-ਪਾਸੇ ਚੇਤਨਾ ਫੈਲਾਉਣ ਦਾ ਸੁਨੇਹਾ ਦਿੱਤਾ। ਇਸ ਉਪਰੰਤ ਡਾ. ਪ੍ਰਿੰਸੀ ਨੇ ਵਿਦਿਆਰਥੀਆਂ ਨੂੰ ਕ੍ਰਿਸ਼ੀ ਵਿਿਗਆਨ ਕੇਂਦਰ ਵਿਖੇ ਚਲ ਰਹੇ ਛੋਟੇ ਕੋਰਸਾਂ ਅਤੇ ਹੋਰ ਖੋਜਾਂ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਵਿੱਚ ਪੋਸਟਰ ਬਣਾਉਣ, ਸਲੋਗਨ ਲੇਖਣ ਅਤੇ ਲੇਖ ਲੇਖਣ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਸਲੋਗਨ ਲੇਖਣ ਵਿੱਚ ਬੀ.ਕਾਮ ਦੀਆਂ ਵਿਦਿਆਰਥਣਾਂ ਅੰਕਿਤਾ ਸੈਣੀ, ਇੰਦਰਪਾਲ ਕੌਰ ਅਤੇ ਕਿਰਨਜੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ, ਅਤੇ ਤੀਜਾ ਸਥਾਨ ਹਾਸਿਲ ਕੀਤਾ। ਪੋਸਟਰ ਬਣਾਉਣ ਦੇ ਮੁਕਾਬਲਿਆਂ ਵਿੱਚ ਬੀ.ਏ. ਭਾਗ ਦੂਜਾ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਦੇ ਨਾਲ ਹੀ ਕਾਮਿਨੀ ਸ਼ਰਮਾ ਅਤੇ ਅਰਸ਼ਪ੍ਰੀਤ ਕੌਰ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਲੇਖ ਲੇਖਣ ਮੁਕਾਬਲਿਆਂ ਵਿੱਚ ਅਰਸ਼ਪ੍ਰੀਤ ਕੌਰ (ਬੀ.ਏ. ਭਾਗ ਤੀਜਾ) ਜਸਪ੍ਰੀਤ ਕੌਰ ਅਤੇ ਨੰਦਿਨੀ ਸ਼ਰਮਾ (ਬੀ.ਏ. ਭਾਗ ਪਹਿਲਾ) ਦੀਆਂ ਵਿਦਿਆਰਥਣਾਂ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਮੁੱਖ ਬੁਲਾਰੇ ਡਾ. ਸਤਬੀਰ ਸਿੰਘ, ਡਾ. ਪ੍ਰਿੰਸੀ ਅਤੇ ਪਿੰ੍ਰਸੀਪਲ ਡਾ. ਸਤਵੰਤ ਕੌਰ ਸ਼ਾਹੀ ਵੱਲੋਂ ਸਨਮਾਨਿਤ ਕੀਤਾ ਗਿਆ।ਉਹਨਾਂ ਨੇ ਪਿੰ੍ਰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੂੰ ਸਹਿਯੋਗ ਅਤੇ ਅਪਣੱਤ ਲਈ ਕ੍ਰਿਸ਼ੀ ਵਿਿਗਆਨ ਕੇਂਦਰ ਵੱਲੋਂ ਸਨਮਾਨ ਚਿੰਨ੍ਹ ਭੇਂਟ ਕੀਤਾ।ਜਾਗਰੂਕਤਾ ਕੈਂਪ ਦੇ ਅੰਤਲੇ ਪੜਾਅ ਵਿੱਚ ਵਿਦਿਆਰਥੀਆਂ ਵੱਲੋਂ ਸਵੱਛਤਾ ਮੁਹਿੰਮ ਤਹਿਤ ਪਰਾਲੀ ਬਚਾਉਣ ਦੇ ਅਹਿਦ ਨਾਲ ਰੈਲੀ ਕੱਢੀ ਗਈ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ, ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ,ਅਤੇ ਚੇਅਰਮੈਨ ਫਾਰਮੇਸੀ ਕਾਲਜ ਪ੍ਰਬੰਧਕ ਕਮੇਟੀ ਕੈਪਟਨ ਐੱਮ.ਪੀ.ਸਿੰਘ ਨੇ ਵਿਸ਼ੇਸ਼ ਤੌਰ ਤੇ ਡਾ. ਸਤਬੀਰ ਸਿੰਘ ਦਾ ਵਿਦਿਆਰਥੀਆਂ ਨਾਲ ਰਾਬਤਾ ਕਾਇਮ ਕਰਨ ਲਈ ਧੰਨਵਾਦ ਕੀਤਾ। ਸਟੇਜ ਸੰਚਾਲਨ ਦੀ ਭੂਮਿਕਾ ਡਾ. ਸੰਦੀਪ ਕੌਰ ਵੱਲੋਂ ਨਿਭਾਈ ਗਈ। ਇਸ ਮੌਕੇ ਡਾ. ਮਮਤਾ ਅਰੋੜਾ, ਸਹਾਇਕ ਪੋ੍ਰਫੈਸਰ ਗਗਨਦੀਪ ਕੌਰ, ਸਹਾਇਕ ਪੋ੍ਰਫੈਸਰ ਹਰਪ੍ਰੀਤ ਸਿੰਘ ਭਿਓਰਾ, ਸਹਾਇਕ ਪੋ੍ਰਫੈਸਰ ਲੈਫ਼ਟੀਨੈਂਟ ਪ੍ਰਿਤਪਾਲ ਸਿੰਘ ਅਤੇ ਸਹਾਇਕ ਪੋ੍ਰਫੈਸਰ ਅਮਰਜੀਤ ਸਿੰਘ ਮੌਜੂਦ ਸਨ।